ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨ, ਕੈਨੇਡਾ, ਮੈਕਸੀਕੋ ਤੋਂ ਦਰਾਮਦਗੀ ’ਤੇ ਲੱਗੇਗਾ ਟੈਕਸ: ਟਰੰਪ

12:38 PM Nov 26, 2024 IST

ਵਾਸ਼ਿੰਗਟਨ, 26 ਨਵੰਬਰ

Advertisement

ਅਮਰੀਕਾ ਦੇ ਨਵਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ ’ਤੇ 25 ਫ਼ੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10 ਫ਼ੀਸਦੀ ਟੈਕਸ ਲੱਗੇਗਾ। ਟਰੰਪ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਨ੍ਹਾਂ ਤਿੰਨਾਂ ਦੇਸ਼ਾਂ 'ਤੇ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕਰਨ ਵਾਲੇ ਪਹਿਲੇ ਵਿਅਕਤੀ ਹੋਣਗੇ।

ਉਨ੍ਹਾਂ ਕਿਹਾ ਕਿ ਜਿਵੇਂ ਕਿ ਸਭ ਜਾਣਦੇ ਹਨ ਕਿ ਹਜ਼ਾਰਾਂ ਲੋਕ ਮੈਕਸੀਕੋ ਅਤੇ ਕੈਨੇਡਾ ਤੋਂ ਹੋ ਕੇ ਆਉਂਦੇ ਹਨ ਅਤੇ ਨਸ਼ੀਲੇ ਪਦਾਰਥ ਲੈਆਉਂਦੇ ਹਨ। ਉਨ੍ਹਾਂ ਕਿਹਾ ਕਿ 20 ਜਨਵਰੀ ਨੂੰ ਆਪਣੇ ਪਹਿਲੇ ਕਾਰਜਕਾਰੀ ਆਦੇਸ਼ਾਂ ਵਿਚ ਇਕ ਦੇ ਰੂਪ ਵਿਚ ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਆਉਣ ਵਾਲੇ ਸਾਰੇ ਉਤਪਾਦਾਂ ’ਤੇ 25 ਪ੍ਰਤੀਸ਼ਤ ਟੈਕਸ ਵਾਲੀਆਂ ਫਾਈਲਾਂ ’ਤੇ ਹਸਤਾਖ਼ਰ ਕਰਾਂਗਾ ਅਤੇ ਇਹ ਟੈਕਸ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨਸ਼ੀਲੇ ਪਦਾਰਥ ਖਾਸਕਰ ਫੈਂਟਾਨਿਲ ਅਤੇ ਵਿਦੇਸ਼ੀ ਇਹ ਸਭ ਕਰਨਾ ਬੰਦ ਨਹੀਂ ਕਰ ਦਿੰਦੇ।

Advertisement

ਉਨ੍ਹਾਂ ਕਿਹਾ, ‘‘ਮੈਕਸੀਕੋ ਅਤੇ ਕੈਨੇਡਾ ਦੋਹੇਂ ਦੇਸ਼ਾਂ ਕੋਲ ਲੰਮੇ ਸਮੇਂ ਤੋਂ ਜਾਰੀ ਇਸ ਸਮੱਸਿਆ ਨੂੰ ਅਸਾਨੀ ਨਾਲ ਹੱਲ ਕਰਲ ਦਾ ਪੂਰਾ ਅਧਿਕਾਰ ਅਤੇ ਸ਼ਕਤੀ ਹੈ, ਅਸੀਂ ਮੰਗ ਕਰਦੇ ਹਾਂ ਉਹ ਅਪਣੀ ਸ਼ਕਤੀਆਂ ਦੀ ਵਰਤੋਂ ਕਰਨ ਨਹੀਂ ਤਾਂ ਉਦੋਂ ਤੱਕ ਉਨ੍ਹਾਂ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਵੇਗੀ।’’ -ਪੀਟੀਆਈ

Advertisement