ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੰਪ ਇਸ ਵਾਰ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨਹੀਂ ਹੋਣਗੇ: ਨਿੱਕੀ ਹੇਲੀ

11:38 AM Sep 04, 2023 IST
featuredImage featuredImage

ਵਾਸ਼ਿੰਗਟਨ, 4 ਸਤੰਬਰ
ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਭਾਰਤੀ-ਅਮਰੀਕੀ ਨਿੱਕੀ ਹੇਲੀ ਨੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ। ਦਿ ਵਾਲ ਸਟਰੀਟ ਜਰਨਲ ਵੱਲੋਂ ਜਾਰੀ ਕੀਤੇ ਤਾਜ਼ਾ ਪੋਲ ਵਿੱਚ ਖੁਲਾਸਾ ਹੋਇਆ ਹੈ ਕਿ 51 ਸਾਲਾ ਹੇਲੀ, ਟਰੰਪ ਅਤੇ ਰੌਨ ਡੀਸੈਂਟਿਸ ਤੋਂ ਬਾਅਦ ਪ੍ਰਸਿੱਧੀ ਦੇ ਮਾਮਲੇ ’ਚ ਤੀਜੇ ਸਥਾਨ ’ਤੇ ਹਨ, ਜਦਕਿ ਉਨ੍ਹਾਂ ਦੇ ਸਹਿਯੋਗੀ ਭਾਰਤੀ ਅਮਰੀਕੀ ਉਮੀਦਵਾਰ ਵਿਵੇਕ ਰਾਮਾਸਵਾਮੀ ਚੌਥੇ ਸਥਾਨ 'ਤੇ ਹਨ। ਹੇਲੀ ਨੇ ਸੀਬੀਐੱਸ ਨਿਊਜ਼ ਨਾਲ ਇੰਟਰਵਿਊ ਵਿੱਚ ਕਿਹਾ, ‘ਮੈਨੂੰ ਨਹੀਂ ਲੱਗਦਾ ਕਿ ਸਾਬਕਾ ਰਾਸ਼ਟਰਪਤੀ ਟਰੰਪ ਉਮੀਦਵਾਰ ਹੋਣਗੇ। ਮੈਨੂੰ ਲੱਗਦਾ ਹੈ ਕਿ ਇਸ ਵਾਰ ਮੈਂ ਹਾਂ ਪਰ ਤੁਹਾਨੂੰ ਦੱਸਦਿਆਂ ਕਿ ਜੋਅ ਬਾਇਡਨ ਅਤੇ ਕਮਲਾ ਹੈਰਿਸ ਜੋ ਕਰ ਰਹੇ ਹਨ, ਉਸ ਤੋਂ ਬਿਹਤਰ ਕੋਈ ਵੀ ਰਿਪਬਲਿਕਨ ਨੇਤਾ ਕਰ ਸਕਦਾ ਹੈ।’

Advertisement

Advertisement