For the best experience, open
https://m.punjabitribuneonline.com
on your mobile browser.
Advertisement

ਟਰੰਪ ਨੇ ਐਰੀਜ਼ੋਨਾ ਜਿੱਤਿਆ, ਹੈਰਿਸ ਨੂੰ ਸੱਤ ਅਹਿਮ ਸੂਬਿਆਂ ਵਿਚ ਸ਼ਿਕਸਤ ਦਿੱਤੀ

12:02 PM Nov 10, 2024 IST
ਟਰੰਪ ਨੇ ਐਰੀਜ਼ੋਨਾ ਜਿੱਤਿਆ  ਹੈਰਿਸ ਨੂੰ ਸੱਤ ਅਹਿਮ ਸੂਬਿਆਂ ਵਿਚ ਸ਼ਿਕਸਤ ਦਿੱਤੀ
Advertisement

ਵਾਸ਼ਿੰਗਟਨ, 10 ਨਵੰਬਰ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਰੀਜ਼ੋਨਾ ਦੀ ਚੋਣ ਜਿੱਤ ਲਈ ਹੈ। ਇਸ ਜਿੱਤ ਨਾਲ ਟਰੰਪ ਨੇ ਆਪਣੀ ਵਿਰੋਧੀ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਾਰੇ ਸੱਤ ਅਹਿਮ ਰਾਜਾਂ ਵਿਚ ਸ਼ਿਕਸਤ ਦਿੱਤੀ ਹੈ, ਜਿਨ੍ਹਾਂ ਨੂੰ ਸਵਿੰਗ ਸਟੇਟਸ ਮੰਨਿਆ ਜਾਂਦਾ ਹੈ। ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦੀ ਜਿੱਤ ਹਾਰ ਵਿਚ ਇਨ੍ਹਾਂ ਸਵਿੰਗ ਸਟੇਟਸ ਦੀ ਹਮੇਸ਼ਾ ਫੈਸਲਾਕੁਨ ਭੂਮਿਕਾ ਰਹੀ ਹੈ। ਇਹ ਸੱਤ ਰਾਜ ਐਰੀਜ਼ੋਨਾ, ਵਿਸਕੌਨਸਿਨ, ਮਿਸ਼ੀਗਨ, ਪੈਨਸਿਲਵੇਨੀਆ, ਨੌਰਥ ਕੈਰੋਲੀਨਾ ਤੇ ਜੌਰਜੀਆ ਹਨ। ਐਰੀਜ਼ੋਨਾ ਵਿਚ ਜਿੱਤ ਨਾਲ ਟਰੰਪ ਦੀਆਂ ਇਲੈਕਟੋਰਲ ਕਾਲਜ ਵੋਟਾਂ ਦੀ ਗਿਣਤੀ 312 ਨੂੰ ਪਹੁੰਚ ਗਈ ਹੈ ਜਦੋਂਕਿ ਉਪ ਰਾਸ਼ਟਰਪਤੀ ਹੈਰਿਸ ਨੂੰ 226 ਇਲੈਕਟੋਰਲ ਵੋਟ ਮਿਲੇ ਹਨ। ਐਰੀਜ਼ੋਨਾ ਦੇ ਕੁੱਲ 11 ਇਲੈਕਟੋਰਲ ਵੋਟ ਹਨ।
ਰਾਸ਼ਟਰਪਤੀ ਚੋਣਾਂ ਵਿਚ ਮਿਲੀ ਜਿੱਤ ਨਾਲ ਰਿਪਬਲਿਕਨ ਪਾਰਟੀ ਨੇ ਚਾਰ ਸਾਲਾਂ ਦੇ ਵਕਫ਼ੇ ਮਗਰੋਂ ਮੁੜ ਸੈਨੇਟ ਦਾ ਕੰਟਰੋਲ ਹਾਸਲ ਕਰ ਲਿਆ ਹੈ ਤੇ ਪ੍ਰਤੀਨਿਧ ਸਦਨ ਵਿਚ ਬਹੁਮਤ ਹਾਸਲ ਕਰਨ ਦੀ ਤਿਆਰੀ ਖਿੱਚ ਲਈ ਹੈ। ਪਾਰਟੀ ਕੋਲ ਸੈਨੇਟ ਵਿਚ 52 ਸੀਟਾਂ ਹਨ ਜਦੋਂਕਿ ਡੈਮੋਕਰੈਟਸ ਕੋਲ 47 ਸੀਟਾਂ ਹਨ। ਸਦਨ ਵਿਚ ਰਿਪਬਲਿਕਨਾਂ ਨੇ ਡੈਮੋਕਰੈਟਸ ਦੀਆਂ 209 ਸੀਟਾਂ ਦੇ ਮੁਕਾਬਲੇ ਹੁਣ ਤੱਕ 216 ਸੀਟਾਂ ਜਿੱਤ ਲਈਆਂ ਹਨ। ਬਹੁਮਤ ਦਾ ਜਾਦੂਈ ਅੰਕੜਾ 218 ਹੈ। ਰਿਪਬਲਿਕਨਾਂ ਨੂੰ ਪੂਰੀ ਆਸ ਹੈ ਕਿ ਉਹ ਬਹੁਮਤ ਲਈ ਲੋੜੀਂਦਾ ਅੰਕੜਾ ਹਾਸਲ ਕਰ ਲੈਣਗੇ। ਰਾਸ਼ਟਰਪਤੀ ਜੋਅ ਬਾਇਡਨ 2020 ਵਿਚ ਪਹਿਲੇ ਡੈਮੋਕਰੈਟ ਸਨ, ਜਿਨ੍ਹਾਂ ਐਰੀਜ਼ੋਨਾ ਜਿੱਤਿਆ ਸੀ। ਇਸ ਤੋਂ ਪਹਿਲਾਂ 1996 ਵਿਚ ਬਿਲ ਕਲਿੰਟਨ ਨੇ ਅਜਿਹਾ ਕੀਤਾ ਸੀ। ਟਰੰਪ ਨੇ ਹੁਣ ਐਰੀਜ਼ੋਨਾ ਮੁੜ ਹਾਸਲ ਕਰ ਲਿਆ ਹੈ। ਟਰੰਪ ਅਗਲੇ ਸਾਲ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। -ਪੀਟੀਆਈ

Advertisement

Advertisement
Advertisement
Author Image

Advertisement