ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਚ ਤੇ ਸੋਚ ਨੂੰ ਜੇਲ੍ਹੀਂ ਨਹੀਂ ਡੱਕਿਆ ਜਾ ਸਕਦਾ: ਕੋਹਲੀ

10:09 AM May 12, 2024 IST
ਰੈਲੀ ’ਚ ਸਕੂਟਰ ਚਲਾਉਂਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ। ਫੋਟੋ:ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਮਈ
‘ਆਪ’ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਜੀਤਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ’ਚ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਪਟਿਆਲਾ ਦੇ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਵੀ ਸ਼ਾਮਲ ਹੋਏ। ਬਲਕਿ ਵਿਧਾਇਕ ਨੇ ਸਮੁੱਚੀ ਰੈਲੀ ਦੌਰਾਨ ਖੁਦ ਸਕੂਟਰ ਚਲਾਇਆ ਤੇ ਉਨ੍ਹਾਂ ਦੇ ਪਿੱਛੇ ਇਸ ਰੈਲੀ ਦੇ ਮੁੱਖ ਪ੍ਰਬੰਧਕ ਜਤਿੰਦਰ ਜੀਤਾ (ਪ੍ਰਧਾਨ ਯੂਥ ਵਿੰਗ) ਬੈਠੇ ਸਨ।
ਲੱਕੜ ਬਜ਼ਾਰ ਤੋਂ ਲੈ ਕੇ ਸ਼ੇਰਾਂ ਵਾਲਾ ਗੇਟ ਤੱਕ ਕੱਢੀ ਗਈ ਇਸ ਰੈਲੀ ਦੌਰਾਨ ਜ਼ਿਲ੍ਹਾ ਯੂਥ ਪ੍ਰਧਾਨ ਜਤਿੰਦਰ ਜੀਤਾ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਯੋਗਦਾਨ ਅਦਾ ਕਰੇਗਾ। ਕਿਉਂਕਿ ਯੂਥ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਤੇ ਇਸ ਵਾਰ ਯੂਥ ਵੱਧ ਤੋਂ ਵੱਧ ਆਪਣੀ ਸ਼ਮੂਲੀਅਤ ਪਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਲੜਾਈ ਕਿਸਾਨ ਤੇ ਪੰਜਾਬ ਵਿਰੋਧੀ ਭਾਜਪਾ ਨਾਲ ਹੈ ਤੇ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਭਾਜਪਾ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਪਾਰਟੀ ਸੁਪਰੀਮੋ ਕੇਜਰੀਵਾਲ ਦੀ ਜ਼ਮਾਨਤ ’ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਮੋਸ਼ੀ ਭਰੀ ਹਾਰ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸੱਚ ਤੇ ਸੋਚ ਕਦੇ ਜੇਲ੍ਹਾਂ ’ਚ ਵੀ ਨਹਂ ਡੱਕੀ ਜਾ ਸਕਦੀ। ਇਸ ਮੌਕੇ ਹਲਕਾ ਪ੍ਰਧਾਨ ਹਰਮਨ ਸੰਧੂ, ਜਿਲ੍ਹਾ ਵਾਈਸ ਪ੍ਰਧਾਨ ਸਤਨਾਮ ਢੀਂਡਸਾ ਤੇ ਸੈਂਕੜੇ ਨੌਜਵਾਨ ਮੌਜੂਦ ਰਹੇ।

Advertisement

Advertisement
Advertisement