ਕੇਜਰੀਵਾਲ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਸੰਦੀਪ ਪਾਠਕ
08:04 AM Jul 27, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੁਲਾਈ
‘ਆਪ’ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ’ਚ ਇੰਡੀਆ ਅਲਾਇੰਸ 30 ਜੁਲਾਈ ਨੂੰ ਕੇਂਦਰ ਦੀ ਤਾਨਾਸ਼ਾਹੀ ਮੋਦੀ ਸਰਕਾਰ ਦੇ ਖਿਲਾਫ ਜੰਤਰ-ਮੰਤਰ ’ਤੇ ਵਿਸ਼ਾਲ ਪ੍ਰਦਰਸ਼ਨ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ‘ਆਪ’ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ. ਸੰਦੀਪ ਪਾਠਕ ਨੇ ਕਿਹਾ ਕਿ ਤਾਨਾਸ਼ਾਹੀ ਹਾਕਮਾਂ ਦੇ ਰੁਝਾਨ ਤੋਂ ਭਲੀ ਭਾਂਤ ਜਾਣੂ ਹੈ ਕਿ ਉਹ ਆਪਣੀ ਸਿਆਸੀ ਬਦਨਾਮੀ ਕਾਰਨ ਕਿਸੇ ਨੂੰ ਬੰਦੀ ਬਣਾ ਲੈਂਦੇ ਹਨ। ਅੱਜ ਅਰਵਿੰਦ ਕੇਜਰੀਵਾਲ ਵੀ ਸਿਆਸੀ ਕੈਦੀ ਹੈ ਅਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹੈ। ਇਸ ਦੇ ਲਈ 30 ਜੁਲਾਈ ਨੂੰ ਜੰਤਰ-ਮੰਤਰ ’ਤੇ ਗੱਠਜੋੜ ਦੀਆਂ ਸਾਰੀਆਂ ਸੰਵਿਧਾਨਕ ਪਾਰਟੀਆਂ ਇੱਕ ਮੰਚ ’ਤੇ ਇਕੱਠੀਆਂ ਹੋਣਗੀਆਂ। ਡਾ. ਪਾਠਕ ਨੇ ਦੱਸਿਆ ਕਿ 3 ਜੂਨ ਤੋਂ 7 ਜੁਲਾਈ ਤੱਕ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 34 ਵਾਰ 50 ਤੋਂ ਹੇਠਾਂ ਚਲਾ ਗਿਆ। ਇਹ ਬੇਹੱਦ ਚਿੰਤਾਜਨਕ ਹੈ।
Advertisement
Advertisement
Advertisement