ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਿਵਾਰ ਉੱਤੇ ਹਮਲਾ ਕਰ ਕੇ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼

08:02 AM Sep 10, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਸਤੰਬਰ
ਇੱਥੇ ਬੱਸ ਸਟੈਂਡ ਨੇੜੇ ਅਸ਼ੋਕ ਨਗਰ ਇਲਾਕੇ ’ਚ ਬੀਤੀ ਦੇਰ ਰਾਤ ਕਰੀਬ ਕਥਿਤ ਤੌਰ ’ਤੇ ਨਿਹੰਗ ਬਾਣੇ ਵਿੱਚ ਆਏ ਤੀਹ ਤੋਂ ਚਾਲੀ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇੱਕ ਪਰਿਵਾਰ ’ਤੇ ਹਮਲਾ ਕਰ ਕੇ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰ ਪਲਾਟ ਦੇ ਅੰਦਰ ਬਣੀ ਝੌਂਪੜੀ ਵਿੱਚ ਰਹਿੰਦਾ ਸੀ। ਹਮਲਾਵਰ ਪਲਾਟ ਦਾ ਮੁੱਖ ਦਰਵਾਜ਼ਾ ਤੋੜ ਕੇ ਅੰਦਰ ਵੜੇ ਸਨ ਅਤੇ ਉਨ੍ਹਾਂ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਰਿਵਾਰ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਇਸ ਸਬੰਧੀ ਪਲਾਟ ਵਿੱਚ ਬਣੀ ਝੌਂਪੜੀ ਵਿੱਚ ਰਹਿੰਦੇ ਸ਼ੰਭੂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਅਸ਼ੋਕ ਨਗਰ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਹੈ। ਉਸ ਪਲਾਟ ਦਾ ਮਾਲਕ ਸਾਬਕਾ ਫੌਜੀ ਮੇਜਰ ਸੁਰਿੰਦਰਪਾਲ ਸਿੰਘ ਹੈ ਜਿਨ੍ਹਾਂ ਨੇ ਉਸਨੂੰ ਉੱਥੇ ਰੱਖਿਆ ਹੋਇਆ ਹੈ।
ਐਤਵਾਰ ਰਾਤ 11.30 ਵਜੇ ਦੇ ਕਰੀਬ ਉਨ੍ਹਾਂ ਨੇ ਮੇਨ ਦਰਵਾਜ਼ੇ ’ਤੇ ਰੌਲਾ ਸੁਣਿਆ ਤਾਂ ਉਨ੍ਹਾਂ ਵੇਖਿਆ ਕਿ ਕਰੀਬ 30 ਤੋਂ 40 ਹਥਿਆਰਬੰਦ ਵਿਅਕਤੀ ਦਰਵਾਜ਼ਾ ਤੋੜ ਰਹੇ ਸਨ। ਇਸ ਤੋਂ ਬਾਅਦ ਉਹ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਲਾਟ ਖਾਲੀ ਕਰਨ ਦੀਆਂ ਧਮਕੀਆਂ ਦਿੱਤੀਆਂ। ਸ਼ੰਭੂ ਨੇ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਆਪਣੇ ਪਰਿਵਾਰ ਨੂੰ ਝੌਂਪੜੀ ’ਚ ਬੰਦ ਕਰ ਲਿਆ ਅਤੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ।
ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਤਾਂ ਪੁਲੀਸ ਮੌਕੇ ’ਤੇ ਪੁੱਜ ਗਈ। ਚੌਕੀ ਬੱਸ ਸਟੈਂਡ ਦੇ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਫ਼ਰਾਰ ਹੋ ਗਏ ਸਨ ਪਰ ਇਸ ਦੌਰਾਨ ਪੰਜ ਤੋਂ ਸੱਤ ਵਿਅਕਤੀਆਂ ਨੂੰ ਪੁਲੀਸ ਵੱਲੋਂ ਕਾਬੂ ਕਰ ਲਿਆ ਗਿਆ ਹੈ।

Advertisement

Advertisement