For the best experience, open
https://m.punjabitribuneonline.com
on your mobile browser.
Advertisement

ਤੁੰਗ ਢਾਬ ਡਰੇਨ ਦੀ ਸਫ਼ਾਈ ਦਾ ਕਾਰਜ ਸ਼ੁਰੂ

08:09 AM Jun 20, 2024 IST
ਤੁੰਗ ਢਾਬ ਡਰੇਨ ਦੀ ਸਫ਼ਾਈ ਦਾ ਕਾਰਜ ਸ਼ੁਰੂ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਡਰੇਨ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਜੂਨ
ਲੋਕ ਸਭਾ ਚੋਣਾਂ ਵਿੱਚ ਮੁੱਦਾ ਬਣੀ ਤੁੰਗ ਢਾਬ ਡਰੇਨ ਦਾ ਹੁਣ 120 ਕਰੋੜ ਰੁਪਏ ਨਾਲ ਕਾਇਆ-ਕਲਪ ਕੀਤਾ ਜਾਵੇਗਾ। ਹੁਣ ਇਸ ਡਰੇਨ ਨੂੰ ਗੰਦੇ ਨਾਲੇ ਦੀ ਥਾਂ ਸੈਰਗਾਹ ਵਜੋਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡਰੇਨ ਦੀ ਸਫ਼ਾਈ ਕਰਨ ਦੀ ਸ਼ੁਰੂਆਤ ਕਰਵਾਈ। ਇਹ ਡਰੇਨ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣੀ ਹੋਈ ਹੈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਗੰਭੀਰ ਬਿਮਾਰੀਆਂ ਪੈਦਾ ਕਰਨ ਦਾ ਕਾਰਨ ਬਣ ਰਹੀ ਹੈ, ਜਿਸਨੂੰ 120 ਕਰੋੜ ਰੁਪਏ ਦੀ ਲਾਗਤ ਨਾਲ ਕਵਰ ਕਰ ਕੇ ਇਸ ਨੂੰ ਖੁੱਲ੍ਹੇ ਰਸਤੇ ਅਤੇ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਗੰਦੇ ਨਾਲੇ ਦੀ ਸਫ਼ਾਈ ਕੀਤੀ ਜਾਵੇਗੀ ਤੇ ਇਸ ਉਪਰੰਤ ਇਸ ਨਾਲੇ ਨੂੰ ਕਵਰ ਕਰ ਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਡਰੇਨ ਵਿੱਚ ਆ ਰਹੇ ਗੰਦੇ ਪਾਣੀ ਨੂੰ ਸਾਫ਼ ਕਰ ਕੇ ਖੇਤੀ ਲਈ ਵਰਤੋਂ ਵਿੱਚ ਲਿਆਉਣ ਉੱਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਸੂਝ-ਬੂਝ ਅਤੇ ਮਿਹਨਤ ਨਾਲ ਸਿਰੇ ਚਾੜ੍ਹਿਆ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਅਗਰਵਾਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

Advertisement

Advertisement
Advertisement
Author Image

Advertisement