ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਦਸਤਾਰ ਸਿਖਲਾਈ ਕੈਂਪ

06:50 AM Jun 10, 2024 IST
ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 9 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਖੰਡੇਬਾਦ ਦੇ ਗੁਰਦੁਆਰਾ ਸਾਹਿਬ ਵਿੱਚ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਕੈਂਪ ਲਾਇਆ ਗਿਆ, ਜਿਸ ਵਿੱਚ 35 ਬੱਚਿਆਂ ਨੇ ਭਾਗ ਲਿਆ। ਗੁਰਬਾਣੀ ਦੀ ਸੰਥਿਆ ਭਾਈ ਲੱਖਾ ਸਿੰਘ ਦਾਤੇਵਾਸ ਅਤੇ ਦਸਤਾਰ ਦੀ ਸਿਖਲਾਈ ਭਾਈ ਬਲਵਿੰਦਰ ਸਿੰਘ ਗਾਗਾ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਦਿੱਤੀ। ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਤਗ਼ਮਿਆਂ, ਸਰਟੀਫਿਕੇਟ, ਧਾਰਮਿਕ ਪੁਸਤਕਾਂ ਤੇ ਦਸਤਾਰਾਂ ਆਦਿ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਬਹਿਣੀਵਾਲ ਨੇ ਕਿਹਾ ਕਿ ਬੱਚੇ ਕੌਮ ਦਾ ਭਵਿੱਖ ਹਨ ਇਸ ਲਈ ਬੱਚਿਆਂ ਨੂੰ ਗੁਰਬਾਣੀ ਦਾ ਗਿਆਨ ਹੋਣਾ ਜ਼ਰੂਰੀ ਹੈ। ਭਾਈ ਤਰਸੇਮ ਸਿੰਘ ਖੇਤਲਾ ਦੇ ਢਾਡੀ ਜਥੇ ਨੇ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਜਥੇਦਾਰ ਬਹਿਣੀਵਾਲ ਸਣੇ ਸਮੁੱਚੀ ਟੀਮ ਦਾ ਮੁੱਖ ਗ੍ਰੰਥੀ ਊਧਮ ਸਿੰਘ ਅਤੇ ਲੋਕਲ ਗੁਰਦੁਆਰਾ ਕਮੇਟੀ ਨੇ ਸਿਰੋਪਾ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤ ਨੂੰ ਸ਼੍ਰੋੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ, ਜੰਤਰੀਆਂ, ਧਾਰਮਿਕ ਸਾਹਿਤ ਮੁਫਤ ਵੰਡਿਆ ਗਿਆ।

Advertisement

Advertisement