ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤਿਤ ਨੌਜਵਾਨਾਂ ਨੂੰ ਦਸਤਾਰਾਂ ਸਜਾਈਆਂ

11:10 AM Jul 24, 2023 IST
ਨੌਜਵਾਨਾਂ ਦੇ ਦਸਤਾਰ ਸਜਾਉਂਦੇ ਹੋਏ ਪ੍ਰਧਾਨ ਸਰਬਜੀਤ ਸਿੰਘ ਝਿੰਜਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਜੁਲਾਈ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਇੱਕਜੁੱਟ ਹੋਕੇ ਸੱਚ ਤੇ ਹੱਕ ਦੀ ਲੜਾਈ ਲੜਨ ਦੇ ਨਾਲ ਨਾਲ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਛੱਡ ਕੇ ਮੁੜ ਸਿਰ ਤੇ ਦਸਤਾਰਾਂ ਸਜਾਉਣ ਦੀ ਅਪੀਲ ਕੀਤੀ। ਉਹ ਅੱਜ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਤਹਿਤ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਖੇ ਹਲਕਾ ਦੱਖਣੀ ਦੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਯੂਥ ਆਗੂ ਰਖਵਿੰਦਰ ਸਿੰਘ ਗਾਬੜ੍ਹੀਆ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਪਤਿਤ ਨੌਜਵਾਨਾਂ ਨੂੰ ਦਸਤਾਰਾਂ ਸਜਾ ਕੇ ਮੁੜ ਸਿੱਖ ਪੰਥ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਉਹ ਅੱਜ ਵੋਟਾਂ ਮੰਗਣ ਨਹੀਂ ਸਗੋਂ ਨੌਜਵਾਨਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਕੁਝ ਗੱਲਾਂ ਜ਼ਰੂਰ ਕਰਨ ਆਏ ਹਨ ਕਿਉਂਕਿ ਸੂਬੇ ਦੀ 16 ਮਹੀਨੇ ਪੁਰਾਣੀ ‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ਅਤੇ ਆਸਾਂ ਤੇ ਬਿਲਕੁਲ ਵੀ ਖਰੀ ਨਹੀਂ ਉੱਤਰੀ। ਇਸਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਦੀ ਅਗਵਾਈ ਵਿੱਚ ਝਿੰਜਰ ਦਾ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ।

Advertisement

Advertisement