For the best experience, open
https://m.punjabitribuneonline.com
on your mobile browser.
Advertisement

ਬਾਰ੍ਹਵੀਂ: ਬਾਬਾ ਵਰਿਆਮ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ

06:24 AM May 03, 2024 IST
ਬਾਰ੍ਹਵੀਂ  ਬਾਬਾ ਵਰਿਆਮ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ
ਮੋਹਰੀ ਰਹੀਆਂ ਵਿਦਿਆਰਥਣਾਂ ਨਾਲ ਸਕੂਲ ਦੇ ਡਾਇਰੈਕਟਰ ਬਾਬਾ ਗੁਰਦੇਵ ਸਿੰਘ। -ਫੋਟੋ: ਚਿੱਲਾ
Advertisement

ਬਨੂੜ: ਇੱਥੋਂ ਦੇ ਸੰਤ ਬਾਬਾ ਵਰਿਆਮ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੇ ਡਾਇਰੈਕਟਰ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਦੇ ਆਰਟਸ ਗਰੁੱਪ ਵਿੱਚੋਂ ਗੁਰਮੀਤ ਕੌਰ ਨੇ 500 ਵਿੱਚੋਂ 478 ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ, ਅਮਨਜੋਤ ਕੌਰ ਨੇ 474 ਅੰਕ ਲੈ ਕੇ ਦੂਜਾ ਅਤੇ ਅੰਮ੍ਰਿਤ ਕੌਰ ਨੇ 470 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸਾਇੰਸ ਗਰੁੱਪ ਵਿੱਚੋਂ ਮਹਿਕਦੀਪ ਕੌਰ ਨੇ 460 ਅੰਕ ਲੈ ਕੇ ਪਹਿਲਾ, ਹਰਪ੍ਰੀਤ ਕੌਰ ਨੇ 459 ਅੰਕਾਂ ਲੈ ਕੇ ਦੂਜਾ ਅਤੇ ਹਰਵਿੰਦਰ ਕੌਰ ਨੇ 457 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿੱਚੋਂ ਸਿਮਰਜੋਤ ਕੌਰ 482 ਅੰਕਾਂ ਨਾਲ ਪਹਿਲੇ, ਰਮਨਦੀਪ ਕੌਰ 481 ਅੰਕ ਲੈ ਕੇ ਦੂਜੇ ਅਤੇ ਪ੍ਰਦੀਪ ਕੌਰ 477 ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ। ਤਿੰਨੋਂ ਗਰੁੱਪਾਂ ਦੇ ਸਾਰੇ ਵਿਦਿਆਰਥੀ 80 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×