ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਰ੍ਹਵੀਂ ਦੇ ਨਤੀਜੇ: ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

08:53 AM Jul 25, 2020 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਜੁਲਾਈ

Advertisement

ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਜਨਿ੍ਹਾਂ ਵਿੱਚ 10 ਲੜਕੀਆਂ ਅਤੇ ਦੋ ਲੜਕੇ ਸ਼ਾਮਿਲ ਹਨ, ਨੂੰ 1.20 ਲੱਖ ਰੁਪਏ ਦੀ ਸਕਾਲਰਸ਼ਿਪ ਤਕਸੀਮ ਕੀਤੀ। ਉਹ ਮੈਡੀਕਲ, ਨਾਨ ਮੈਡੀਕਲ, ਆਰਟਸ ਅਤੇ ਕਾਮਰਸ ਵਿਸ਼ਿਆਂ ਦੇ ਤਿੰਨ-ਤਿੰਨ ਵਿਦਿਆਰਥੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਸ ਕਾਮਯਾਬੀ ’ਤੇ ਵਧਾਈ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10,000 ਰੁਪਏ ਹਰ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਦਿੱਤੇ ਗਏ ਜੋ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਨਮਾਨ ਹੈ, ਜਨਿ੍ਹਾਂ ਨੇ ਆਪਣੇ ਅਕਾਦਮਿਕ ਸ਼ੈਸਨ ਦੌਰਾਨ ਸਖ਼ਤ ਮਿਹਨਤ ਕਰਕੇ ਇਸ ਕਾਮਯਾਬੀ ਨੂੰ ਹਾਸਿਲ ਕੀਤਾ ਹੈ। ਮੈਡੀਕਲ ਵਿੱਚ ਵਨੀਤਾ (98 ਫੀਸਦੀ), ਸੁਪ੍ਰੀਆ (97.55 ਫੀਸਦੀ), ਅਕਸ਼ੈ ਕੁਮਾਰ (97.11 ਫੀਸਦੀ), ਨਾਨ ਮੈਡੀਕਲ ਵਿੱਚ ਪ੍ਰਤਿਭਾ (98.44 ਫੀਸਦੀ), ਧਾਰਾ ਵਿਸ਼ਨੂੰ ਪ੍ਰੀਆ (98.44 ਫੀਸਦੀ), ਕੇਸਵ ਸਿੰਘ (98.44 ਫੀਸਦੀ) ਅਤੇ ਆਰਟਸ ਵਿੱਚ ਆਸ਼ੂ (96.88 ਫੀਸਦੀ), ਜੋਤੀ (98.66 ਫੀਸਦੀ), ਚੇਤਨਾ (98.66 ਫੀਸਦੀ), ਹਰਪ੍ਰੀਤ ਕੌਰ (98 ਫੀਸਦੀ), ਅੰਜਲੀ (97.77 ਫੀਸਦੀ) ਅਤੇ ਨਿਕਿਤਾ ਸ਼ਰਮਾ (96.88 ਫੀਸਦੀ) ਅੰਕ ਪ੍ਰਾਪਤ ਕੀਤੇ, ਜਨਿ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਾਲਰਸ਼ਿਪ ਤਕਸੀਮ ਕੀਤੀ ਗਈ।

Advertisement

Advertisement
Tags :
ਸਨਮਾਨਹੋਣਹਾਰਨਤੀਜੇਬਾਰ੍ਹਵੀਂਵਿਦਿਆਰਥੀਆਂ