For the best experience, open
https://m.punjabitribuneonline.com
on your mobile browser.
Advertisement

ਬਾਰਾਂ ਹਜ਼ਾਰ ਲਿਟਰ ਲਾਹਣ ਬਰਾਮਦ

07:23 AM Apr 09, 2024 IST
ਬਾਰਾਂ ਹਜ਼ਾਰ ਲਿਟਰ ਲਾਹਣ ਬਰਾਮਦ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 8 ਅਪਰੈਲ
ਥਾਣਾ ਦਾਖਾ ਦੀ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਸਤਲੁਜ ਦਰਿਆ ਦੇ ਕਿਨਾਰੇ ਤਰਪਾਲਾਂ ਨਾਲ ਬੰਨ੍ਹ ਕੇ ਪਾਣੀ ਵਿੱਚ ਲੁਕਾ ਕੇ ਰੱਖੀ 12 ਹਜ਼ਾਰ ਲਿਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਫ਼ਸਰ ਥਾਣੇਦਾਰ ਬਲਜੀਤ ਸਿੰਘ ਅਨੁਸਾਰ ਵਿਸ਼ੇਸ਼ ਤਲਾਸ਼ੀ ਮੁਹਿੰਮ ਤਹਿਤ ਤਿੰਨ ਤਰਪਾਲਾਂ ਵਿੱਚ ਬੰਨ੍ਹ ਕੇ ਅਤੇ 3 ਹੋਰ ਤਰਪਾਲਾਂ ਨਾਲ ਢੱਕ ਕੇ ਰੱਖੀ ਲਾਹਣ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਕੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×