ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨ ਤੋਂ ਪੈਸਿਆਂ ਦਾ ਬੈਗ ਚੁੱਕ ਕੇ ਦੋ ਮੁਲਜ਼ਮ ਫ਼ਰਾਰ

07:24 AM Nov 14, 2023 IST

ਸਿਰਸਾ: ਇੱਥੋਂ ਦੀ ਬੇਗੂ ਰੋਡ ਤੋਂ ਇੱਕ ਦੁਕਾਨ ਤੋਂ ਦੋ ਨੌਜਵਾਨ ਦੁਕਾਨ ’ਚ ਦਾਖਲ ਹੋ ਕੇ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਏ। ਦੁਕਾਨ ਮਾਲਕ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਸੁੱਖ ਸਾਗਰ ਕਲੋਨੀ ਦੇ ਦਇਆ ਸ਼ੰਕਰ ਨੇ ਦੱਸਿਆ ਕਿ ਉਸ ਦੀ ਬੇਗੂ ਰੋਡ ’ਤੇ ਸਵਾਸਤਿਕ ਸਟੀਲ ਨਾਂ ਦੀ ਦੁਕਾਨ ਹੈ। ਉਹ ਆਪਣੇ ਬੇਟੇ ਹਰੀਸ਼ ਨੂੰ ਦੁਕਾਨ ’ਤੇ ਬਿਠਾ ਕੇ ਪਿਸ਼ਾਬ ਕਰਨ ਲਈ ਦੁਕਾਨ ਤੋਂ ਬਾਹਰ ਗਿਆ ਤਾਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨ ਦੁਕਾਨ ’ਚ ਦਾਖਲ ਹੋ ਕੇ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਇਸ ਬੈਗ ਵਿੱਚ ਕਰੀਬ 35 ਹਜ਼ਾਰ ਰੁਪਏ ਸਨ। ਦੁਕਾਨਦਾਰ ਨੇ ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤੇ ਦੁਕਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਪੁਲੀਸ ਦਾ ਕਹਿਣਾ ਹੈ ਕਿ ਲੁੱਟ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। -ਨਿੱਜੀ ਪੱਤਰ ਪੇ੍ਰਕ

Advertisement

Advertisement