ਨੌਜਵਾਨ ਦੀ ਲਾਸ਼ ਮਿਲਣ ਮਗਰੋਂ ਦੋ ਮੁਲਜ਼ਮ ਗ੍ਰਿਫ਼ਤਾਰ
07:58 AM Feb 04, 2025 IST
Advertisement
ਸ਼ਹਿਣਾ:
Advertisement
ਬਲਾਕ ਸ਼ਹਿਣਾ ਦੇ ਪਿੰਡ ਪੱਖੋਕੇ ਵਿੱਚ ਨੌਜਵਾਨ ਦੀ ਲਾਸ਼ ਮਿਲਣ ਉਪਰੰਤ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੱਖੋ ਕੈਂਚੀਆ ਪੁਲੀਸ ਚੌਕੀ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਦੋ ਮੁਲਜ਼ਮਾਂ ਲਵਪ੍ਰੀਤ ਸਿੰਘ ਤੇ ਜਗਸੀਰ ਸਿੰਘ ਨੂੰ ਜੈਤੋ ਰੇਲਵੇ ਸ਼ਟੇਸਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਚੌਕੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਹਜ਼ੂਰ ਸਾਹਿਬ ਵਾਲੀ ਰੇਲ ਗੱਡੀ ਚੜ੍ਹਨ ਦੀ ਤਿਆਰੀ ਕਰ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦਾ ਦੋ ਰੋਜ਼ਾ ਪੁਲੀਸ ਰਿਮਾਂਡ ਲਿਆ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement