ਚੋਰੀ ਦੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
07:22 AM Sep 06, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਸਤੰਬਰ
ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਧਿਆਨ ਸਿੰਘ ਕੰਪਲੈਕਸ ਮੌਜੂਦ ਸੀ ਤਾਂ ਚੈਕਿੰਗ ਦੌਰਾਨ ਨਿਊ ਸਟਾਰ ਸਿਟੀ ਕਲੋਨੀ, ਟਿੱਬਾ ਰੋਡ ਕਾਲਾ ਵਾਸੀਆਨ ਕਾਲਾ ਅਤੇ ਆਕਾਸ਼ ਕੁਮਾਰ ਉਰਫ਼ ਬਾਵਾ ਨੂੰ ਮੋਟਰਸਾਈਕਲ ਸਪਲੈਂਡਰ ’ਤੇ ਆਉਂਦਿਆਂ ਕਾਬੂ ਕਰ ਕੇ ਉਸ ਪਾਸੋਂ ਪੰਜ ਮੋਬਾਈਲ ਵੱਖ-ਵੱਖ ਮਾਰਕਾ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
ਲੁਧਿਆਣਾ: ਥਾਣਾ ਜਮਾਲਪੁਰ ਦੇ ਇਲਾਕੇ ਵਿੱਚੋਂ ਅਣਪਛਾਤੇ ਵਿਅਕਤੀ ਇੱਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਇੰਚਰਾਪੁਰੀ ਵਾਸੀ ਧਰਮਪਾਲ ਨੇ ਦੱਸਿਆ ਕਿ ਉਸਨੇ ਆਪਣਾ ਸਪਲੈਂਡਰ ਮੋਟਰਸਾਈਕਲ ਆਪਣੀ ਭਾਣਜੀ ਦੇ ਘਰ ਦੇ ਬਾਹਰ ਪਿੰਡ ਭਾਮੀਆਂ ਖੁਰਦ ਵਿੱਚ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ ਜਿਸਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement