For the best experience, open
https://m.punjabitribuneonline.com
on your mobile browser.
Advertisement

ਸਾਬਕਾ ਸੈਨਿਕ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ

08:04 AM Mar 24, 2024 IST
ਸਾਬਕਾ ਸੈਨਿਕ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਮਾਰਚ
ਜ਼ਿਲ੍ਹਾ ਦਿਹਾਤੀ ਪੁਲੀਸ ਦੇ ਖੇਤਰ ਵਿੱਚ ਆਉਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿੱਚ ਬੀਤੀ 9 ਮਾਰਚ ਨੂੰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਮਾਰੇ ਗਏ ਸਾਬਕਾ ਸੈਨਿਕ ਕੰਵਲਜੀਤ ਸਿੰਘ ਦੀ ਮੌਤ ਤੋਂ ਕੁਝ ਦਿਨ ਬਾਅਦ ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤਕ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੇਹਰਪ੍ਰੀਤ ਸਿੰਘ ਉਰਫ਼ ਟਿੰਡਾ ਉਰਫ਼ ਰਜਤ ਅਤੇ ਗੁਰਲਾਲ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ ਬਰਾਮਦ ਕੀਤਾ ਹੈ।ਕੰਵਲਜੀਤ ਨੇ 15 ਮਾਰਚ ਨੂੰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ, ਜਿਸ ਤੋਂ ਬਾਅਦ ਪੁਲੀਸ ਨੇ ਕੇਸ ਵਿੱਚ ਕਤਲ ਦੀ ਧਾਰਾ ਨੂੰ ਸ਼ਾਮਲ ਕੀਤਾ ਸੀ। ਮੁੱਢਲੀ ਪੜਤਾਲ ਅਨੁਸਾਰ ਇਹ ਦੋਵੇਂ ਇੱਕੋ ਪਿੰਡ ਦੇ ਹੀ ਹਨ ਅਤੇ ਮਨਜਿੰਦਰ ਸਿੰਘ ਦੇ ਸਾਥੀ ਸਨ, ਜਿਨ੍ਹਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐਸੱਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮਨਜਿੰਦਰ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਲੋੜੀਂਦਾ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਫਰਾਰ ਸੀ। ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਉਰਫ਼ ਡਾਕਟਰ ਨੂੰ ਪੁਲੀਸ ਨੇ ਕੱਲ੍ਹ ਗ੍ਰਿਫ਼ਤਾਰ ਕੀਤਾ ਸੀ।
ਥਾਣਾ ਕੱਥੂਨੰਗਲ ਦੇ ਐੱਸ.ਐੱਚ.ਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਲਈ ਮਨਜਿੰਦਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਮੇਹਰਪ੍ਰੀਤ ਅਤੇ ਗੁਰਲਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਪੁੱਛਗਿੱਛ ਲਈ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ।

Advertisement

Advertisement
Author Image

sanam grng

View all posts

Advertisement
Advertisement
×