ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ

11:09 AM Oct 27, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 26 ਅਕਤੂਬਰ
ਖੇਤਰ ਦੀ ਥਾਣਾ ਔਢਾਂ ਪੁਲੀਸ ਨੇ ਇਰਾਦਾ ਕਤਲ ਦੇ ਕੇਸ ਵਿੱਚ ਨਾਮਜ਼ਦ ਮੁਲਜ਼ਮ ਗੁਰਪ੍ਰੀਤ ਉਰਫ਼ ਗੁਰੂ ਅਤੇ ਗੁਰਪ੍ਰੀਤ ਉਰਫ਼ ਮੋਟੂ ਵਾਸੀ ਗਦਰਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਔਢਾਂ ਦੇ ਇੰਚਾਰਜ ਅਨਿਲ ਸੋਢੀ ਨੇ ਦੱਸਿਆ ਕਿ ਕਰਮਬੀਰ ਉਰਫ ਕਰਨੀ ਵਾਸੀ ਗਦਰਾਣਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਸੀ। ਕਰਮਬੀਰ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਬੀਤੀ 23 ਅਕਤੂਬਰ ਨੂੰ ਜਦੋਂ ਉਹ ਅਦਾਲਤ ’ਚ ਪੇਸ਼ੀ ਪੂਰੀ ਕਰਨ ਤੋਂ ਬਾਅਦ ਆਪਣੇ ਦੋਸਤਾਂ ਨਾਲ ਆਲਟੋ ਕਾਰ ’ਚ ਵਾਪਸ ਘਰ ਆ ਰਿਹਾ ਸੀ ਤਾਂ ਉਨ੍ਹਾਂ ’ਤੇ ਔਢਾਂ ਨੇੜੇ ਮੁਲਜ਼ਮਾਂ ਨੇ ਹਮਲਾ ਕੀਤਾ। ਮੁਲਜ਼ਮਾਂ ਨੇ ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ ਅਤੇ ਉਸ ’ਤੇ ਅਤੇ ਉਸ ਦੇ ਦੋਸਤ ’ਤੇ ਜਾਨਲੇਵਾ ਹਮਲਾ ਕੀਤਾ। ਪੁਲੀਸ ਨੇ ਜਾਂਚ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਬਰੀਕੀ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਹੋਰ ਮੁਲਜ਼ਮਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement