ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਹੂੜਿਆਂ ਵਾਲੀ ’ਚ ਕਤਲ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ

10:50 AM Jun 02, 2024 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 1 ਜੂਨ
ਪਿੰਡ ਰਹੂੜਿਆਂ ਵਾਲੀ ਵਿਚ ਬੀਤੇ ਦਿਨੀ ਹਰਪ੍ਰੀਤ ਸਿੰਘ (23) ਦੇ ਹੋਏ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪਿੰਡ ਦੇ ਹੀ ਦੋ ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਇੱਕ ਦੀ ਭਾਲ ਜਾਰੀ ਹੈ। ਕਤਲ ਦੀ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਕੀਤੀ ਸੀ ਜਿਸ ਦੀ ਵੀਡੀਓ ਮਕਤੂਲ ਹਰਪ੍ਰੀਤ ਸਿੰਘ ਕੋਲ ਮੌਜੂਦ ਸੀ ਅਤੇ ਉਨ੍ਹਾਂ ਨੂੰ ਡਰ ਸੀ ਕਿ ਹਰਪ੍ਰੀਤ ਸਿੰਘ ਇਹ ਵੀਡੀਓ ਕਿਤੇ ਜਨਤਕ ਨਾ ਕਰ ਦੇਵੇ, ਇਸ ਕਰਕੇ ਉਨ੍ਹਾਂ ਨੇ ਹਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ। ਉਪ ਪੁਲੀਸ ਕਪਤਾਨ ਸਤਨਾਮ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਮੁਖੀ ਇਕਬਾਲ ਹੁਸੈਨ ਨੇ ਤਫਤੀਸ਼ ਦੌਰਾਨ ਅਧੁਨਿਕ ਯੰਤਰਾਂ ਦੀ ਵਰਤੋਂ ਕਰਦਿਆਂ ਮੁਲਜ਼ਮਾਂ ਤੱਕ ਪਹੁੰਚ ਬਣਾਈ ਅਤੇ ਉਨ੍ਹਾਂ ਨੂੰ ਕਾਬੂ ਕੀਤਾ। ਮੁਲਜ਼ਮਾਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ ਲੋਹੇ ਦੇ ਕਾਪੇ, ਪਾਈਪ ਜਿਸ ਉਪਰ ਸਾਈਕਲ ਦੀ ਗਰਾਰੀ ਲੱਗੀ ਸੀ, ਵਗੈਰਾ ਵੀ ਬਰਾਮਦ ਕੀਤੇ ਹਨ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

Advertisement

Advertisement