For the best experience, open
https://m.punjabitribuneonline.com
on your mobile browser.
Advertisement

ਕਤਲ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ

08:40 AM Aug 23, 2024 IST
ਕਤਲ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਗਸਤ
ਅੱਜ ਸਵੇਰੇ ਪੁਲੀਸ ਨੇ ਸੂਚਨਾ ਮਿਲਣ ਤੋਂ ਬਾਅਦ ਮੱਧ ਦਿੱਲੀ ਦੇ ਹੌਜ਼ ਕਾਜ਼ੀ ਖੇਤਰ ਵਿੱਚ ਛਾਪਾ ਮਾਰ ਕੇ ਇੱਕ ਘਰ ’ਚੋਂ ਮਹਿਲਾ ਦੀ ਲਾਸ਼ ਬਰਾਮਦ ਕੀਤੀ ਹੈ। ਪੁਲੀਸ ਮੁਤਾਬਕ ਇਹ ਮੁੱਢਲੀ ਜਾਂਚ ’ਚ ਇਹ ਅਣਖ ਲਈ ਕੀਤਾ ਗਿਆ ਕਤਲ ਜਾਪਦਾ ਹੈ। ਇਸ ਵਾਰਦਾਤ ਨੂੰ ਨੌਜਵਾਨਾਂ ਅੰਜਾਮ ਦਿੱਤਾ। ਮ੍ਰਿਤਕਾ ਦੀ ਉਮਰ 35 ਸਾਲ ਦੱਸੀ ਗਈ ਹੈ। ਭਰਾਵਾਂ ਨੂੰ ਸ਼ੱਕ ਸੀ ਉਨ੍ਹਾਂ ਦੀ ਭੈਣ ਦੇ ਕਿਸ ਨਾਲ ਸਬੰਧ ਹਨ। ਪੁਲੀਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਐਮ ਹਰਸ਼ਵਰਧਨ ਨੇ ਕਿਹਾ ਕਿ ਕਤਲ ਦੇ ਦੋਸ਼ ਹੇਠ ਅਬਦੁੱਲਾ ਅਤੇ ਆਰਿਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਮੁੱਢਲੀ ਜਾਂਚ ਮੁਤਾਬਕ ਮਹਿਲਾ ਦੀ ਹੱਤਿਆ ਗਲਾ ਘੁੱਟ ਕੇ ਕੀਤੀ ਗਈ ਹੈ। ਡੀਸੀਪੀ ਨੇ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।

Advertisement

Advertisement
Advertisement
Author Image

joginder kumar

View all posts

Advertisement