ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ

05:53 AM Nov 24, 2024 IST
ਡੀਐੱਸਪੀ ਜਸਪਿੰਦਰ ਸਿੰਘ ਗਿੱਲ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਦੱਸਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 23 ਨਵੰਬਰ
ਇੱਥੇ ਕਾਲਕਾ ਚੌਕ ਨੇੜੇ ਕੱਲ੍ਹ ਸਕੂਟਰ ਸਵਾਰ ਦੋ ਨੌਜਵਾਨਾਂ ’ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਇਸ ਹਮਲੇ ’ਚ ਇੱਕ ਜਣੇ ਦੀ ਮੌਤ ਹੋ ਗਈ ਸੀ। ਪੁਲੀਸ ਨੇ ਮੁਲਜ਼ਮਾਂ ਤੋਂ ਵਾਰਦਾਤ ’ਚ ਵਰਤਿਆ ਛੁਰਾ ਅਤੇ ਸਕੂਟਰ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੋਨੂੰ ਵਾਸੀ ਮਨੀਮਾਜਰਾ ਤੇ ਵਰੁਣ ਰਾਏ ਭਬਾਤ ਦੇ ਰੂਪ ਵਿੱਚ ਹੋਈ ਹੈ।
ਇਸ ਸਬੰਧੀ ਡੀਐੱਸਪੀ ਜਸਪਿੰਦਰ ਸਿੰਘ ਗਿੱਲ ਅਤੇ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਤੜਕੇ ਕਰੀਬ ਢਾਈ ਵਜੇ ਮੁਲਜ਼ਮਾਂ ਸੋਨੂੰ ਅਤੇ ਵਰੁਣ ਨੇ ਦਿਲਾਵਰ ਸਿੰਘ ਅਤੇ ਸ਼ੁਭਮ ਉੱਪਰ ਕਾਲਕਾ ਚੌਕ ਨੇੜੇ ਘੇਰ ਕੇ ਹਮਲਾ ਕਰ ਦਿੱਤਾ ਸੀ। ਮੁਲਜ਼ਮਾਂ ਵੱਲੋਂ ਦਿਲਾਵਰ ਤੇ ਸ਼ੁਭਮ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਦੋਵੇਂ ਜਣੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਦਿਲਾਵਰ ਦੀ ਮੌਤ ਹੋ ਗਈ ਜਦੋਂਕਿ ਸ਼ੁਭਮ ਜ਼ੇਰੇ ਇਲਾਜ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਮੰਨਿਆ ਕਿ ਇਹ ਕਤਲ ਉਨ੍ਹਾਂ ਨੇ ਇਕ ਕੁੜੀ ਦੇ ਮਾਮਲੇ ਕਾਰਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੋਨੂੰ ਦੀ ਇਕ ਕੁੜੀ ਨਾਲ ਦੋਸਤੀ ਸੀ ਅਤੇ ਦਿਲਾਵਰ ਉਨ੍ਹਾਂ ਦੇ ਵਿਚਕਾਰ ਆ ਰਿਹਾ ਸੀ। ਇਸੇ ਰੰਜਿਸ਼ ਦੇ ਚਲਦਿਆਂ ਉਸ ਨੇ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਸੋਨੂੰ ਅਤੇ ਵਰੁਣ ਰਾਏ ਦੋਵੇਂ ਬੇਰੁਜ਼ਮਾਰ ਹਨ ਅਤੇ ਪੁਲੀਸ ਇਨ੍ਹਾਂ ਦੇ ਅਪਰਾਧਕ ਰਿਕਾਰਡ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਤਲ ਵੇਲੇ ਵਰਤੀ ਗਈ ਐਕਟਿਵਾ ਵੀ ਚੋਰੀ ਦੀ ਹੈ ਜੋ ਬਰਾਮਦ ਕਰ ਲਈ ਹੈ।

Advertisement

Advertisement