ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁੱਟਾਂ-ਖੋਹਾਂ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫਤਾਰ

07:57 AM Jun 14, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਜੂਨ
ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਖੋਹ ਕੀਤਾ ਹੋਇਆ ਲਗਭਗ ਦੋ ਤੋਲੇ ਸੋਨਾ, ਡੰਮੀ ਪਿਸਤੌਲ ਅਤੇ ਵਾਰਦਾਤ ਵੇਲੇ ਵਰਤਿਆ ਸਕੂਟਰ ਬਰਾਮਦ ਕੀਤਾ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਬੋਬੀ ਤੇ ਵਿਸ਼ਾਲ ਉਰਫ ਪ੍ਰਿੰਸ ਵਜੋਂ ਹੋਈ ਹੈ । ਇਹ ਦੋਵੇਂ ਹੀ ਗੁਰਦਾਸਪੁਰ ਜ਼ਿਲ੍ਹੇ ਦੇ ਵਾਸੀ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਸੀ ਜਿਸ ਤਹਿਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸਕੂਟਰ ਸਵਾਰ ਦੋ ਨੌਜਵਾਨਾਂ ਨੇ ਉਸ ਕੋਲੋਂ ਪਿਸਤੌਲ ਦਿਖਾ ਕੇ ਸੋਨੇ ਦੀ ਚੇਨ, ਮੁੰਦਰੀ ਅਤੇ ਨਕਦੀ ਆਦਿ ਖੋਹ ਲਈ। ਇਸ ਮਾਮਲੇ ਦੀ ਜਾਂਚ ਕਰਦਿਆਂ ਪੁਲੀਸ ਨੇ ਇਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਖੋਹ ਕੀਤਾ ਹੋਇਆ ਸਾਮਾਨ ਬਰਾਮਦ ਕੀਤਾ ਹੈ।

Advertisement

Advertisement
Advertisement