ਕਤਲ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ
10:28 AM Jul 08, 2024 IST
ਪੱਤਰ ਪ੍ਰੇਰਕ
ਸ਼ਾਹਕੋਟ, 7 ਜੁਲਾਈ
ਪਿੰਡ ਪਰਜੀਆਂ ਖੁਰਦ ਵਿੱਚ ਜ਼ਮੀਨੀ ਵਿਵਾਦ ’ਚ ਭਤੀਜਿਆਂ ਵੱਲੋਂ ਕਤਲ ਕੀਤੇ ਗਏ ਚਾਚੇ ਦੇ 2 ਕਾਤਲਾਂ ਨੂੰ ਸ਼ਾਹਕੋਟ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ,ਜਦੋਂ ਕਿ 2 ਮੁਲਜ਼ਮ ਅਜੇ ਤੱਕ ਫਰਾਰ ਹਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲੀਸ ਛਾਪੇ ਮਾਰ ਰਹੀ ਹੈ। ਐੱਸਐੱਚਓ ਸ਼ਾਹਕੋਟ ਅਮਨ ਸੈਣੀ ਨੇ ਦੱਸਿਆ ਕਿ 30 ਜੂਨ ਨੂੰ ਇੰਦਰਜੀਤ ਕੌਰ, ਸੁਰਜੀਤ ਸਿੰਘ, ਸਰਬਜੀਤ ਸਿੰਘ ਉਰਫ ਸਾਬੀ ਅਤੇ ਤੀਰਥ ਸਿੰਘ ਨੇ ਲਖਵੀਰ ਸਿੰਘ ਦਾ ਕਤਲ ਕਰ ਦਿੱਤਾ ਸੀ। ਮ੍ਰਿਤਕ ਦੀ ਨੂੰਹ ਦੇ ਬਿਆਨਾਂ ’ਤੇ ਥਾਣਾ ਸ਼ਾਹਕੋਟ ਵਿੱਚ ਉਕਤ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਵਿਚੋ ਸਰਬਜੀਤ ਸਿੰਘ ਉਰਫ ਸਾਬੀ ਅਤੇ ਤੀਰਥ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਹਿੰਦੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਪੁਲੀਸ ਛਾਪੇ ਮਾਰੇ ਜਾ ਰਹੇ ਹਨ।
Advertisement
Advertisement