ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਰ ਕਿੱਲੋ ਅਫ਼ੀਮ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

06:55 AM Jun 20, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੂਨ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਉਰਫ਼ ਜੱਟ ਪਿੰਡ ਪੋਲੀਆ ਬੀਤ (ਹਿਮਾਚਲ ਪ੍ਰਦੇਸ਼) ਅਤੇ ਵਿਜੈ ਕੁਮਾਰ ਪਿੰਡ ਬੀਟਲ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਲੈਹਲੀ ਟੀ ਪੁਆਇੰਟ (ਅੰਬਾਲਾ-ਜ਼ੀਰਕਪੁਰ ਰੋਡ ਲਾਲੜੂ) ’ਚ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਬ ਇੰਸਪੈਕਟਰ ਬਲਜਿੰਦਰ ਕੌਰ ਦੀ ਟੀਮ ਨੇ ਅੰਬਾਲਾ ਵੱਲੋਂ ਆ ਰਹੀ ਇੱਕ ਐੱਕਸ ਯੂਵੀ ਗੱਡੀ ਦੀ ਤਲਾਸ਼ੀ ਲਈ ਤਾਂ ਚਾਲਕ ਦੀ ਨਾਲ ਵਾਲੀ ਸੀਟ ਦੇ ਥੱਲੇ ਮੋਮੀ ਕਾਗਜ਼ ਦੇ ਲਿਫ਼ਾਫ਼ੇ ’ਚੋਂ ਚਾਰ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਲਾਲੜੂ ਥਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement