ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਮੁਲਜ਼ਮ ਲੱਖਾਂ ਰੁਪਏ ਦੀ ਹੈਰੋਇਨ ਸਣੇ ਗ੍ਰਿਫ਼ਤਾਰ

07:32 AM Oct 21, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਅਕਤੂਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਅੱਜ ਦੋ ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪ੍ਰਾਤਪ ਜਾਣਕਾਰੀ ਅਨੁਸਾਰ ਥਾਣਾ ਜੋਧੇਵਾਲ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਪੁਲੀਸ ਨੇ ਗਸ਼ਤ ਦੌਰਾਨ ਕਾਲੀ ਸੜਕ ਨੇੜੇ ਸੈਨ ਭਗਤ ਕਲੋਨੀ ਕੋਲ ਇੱਕ ਲੜਕੇ ਨੂੰ ਖੜ੍ਹਾ ਵੇਖਿਆ। ਪੁਲੀਸ ਨੇ ਜਦੋਂ ਸ਼ੱਕ ਪੈਣ ’ਤੇ ਉਕਤ ਲੜਕੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 220 ਗ੍ਰਾਮ ਹੈਰੋਇਨ, ਇੱਕ ਬੈਗ, 30 ਜ਼ਿੱਪ ਲਾਕ ਲਿਫਾਫੇ ਤੇ ਇੱਕ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ ਹੈ। ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਉਰਫ਼ ਬਬਲੂ ਵਾਸੀ ਬਸੰਤ ਵਿਹਾਰ ਐਕਸਟੈਂਸ਼ਨ ਵਜੋਂ ਹੋਈ ਹੈ। ਥਾਣਾ ਇੰਚਾਰਜ ਨਰਪਿੰਦਰ ਸਿੰਘ ਨੇ ਦੱਸਿਆ ਕਿ ਮੁਜ਼ਰਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ਅਤੇ ਗੁਰਦਾਸਪੁਰ ਥਾਣੇ ਵਿੱਚ ਪਹਿਲਾਂ ਹੀ ਕੇਸ ਦਰਜ ਹਨ।
ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਟਰਾਂਸਪੋਰਟ ਨਗਰ ਕੱਟ ਨੇੜੇ ਤਹਿਸੀਲ ਜੀਟੀ ਰੋਡ ਤੋਂ ਰਿੰਕੂ ਵਾਸੀ ਮੁਹੱਲਾ ਸਾਹਿਬਜਾਦਾ ਫਤਿਹ ਸਿੰਘ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ 130 ਗ੍ਰਾਮ ਹੈਰੋਇਨ, 17 ਹਜ਼ਾਰ ਦੀ ਨਕਦੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਰਿੰਕੂ ਖ਼ਿਲਾਫ਼ ਡਿਵੀਜ਼ਨ ਨੰਬਰ ਛੇ ਵਿੱਚ ਇੱਕ ਕੇਸ ਦਰਜ ਸੀ ਤੇ ਉਹ ਬੀਤੀ 19 ਅਪਰੈਲ ਨੂੰ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement

Advertisement