For the best experience, open
https://m.punjabitribuneonline.com
on your mobile browser.
Advertisement

ਦੋ ਮੁਲਜ਼ਮ ਹੈਰੋਇਨ ਸਣੇ ਕਾਬੂ

07:04 AM Apr 28, 2024 IST
ਦੋ ਮੁਲਜ਼ਮ ਹੈਰੋਇਨ ਸਣੇ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਪਰੈਲ
ਇੱਥੇ ਵੱਖ-ਵੱਖ ਥਾਵਾਂ ਤੋਂ ਪੁਲੀਸ ਨੇ ਹੈਰੋਇਨ ਸਣੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐਂਟੀ ਨਾਰਕੋਟਿਕ ਸੈਲ-1 ਲੁਧਿਆਣਾ ਦੇ ਥਾਣੇਦਾਰ ਰਾਮ ਕ੍ਰਿਸ਼ਨ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਕਰਦੇ ਹੋਏ ਬਾਬਾ ਸ੍ਰੀ ਚੰਦ ਪਬਲਿਕ ਸੀਨੀਅਰ ਸਕੈਡਰੀ ਸਕੂਲ ਸਾਹਮਣੇ ਇੰਡੀਅਨ ਗੈਸ ਏਜੰਸੀ ਕੋਲ ਪੁੱਜੀ ਤਾਂ ਪਿੰਡ ਗੋਬਿੰਦਗੜ੍ਹ ਵਾਸੀ ਆਸ਼ੂ ਕੁਮਾਰ ਅਤੇ ਦੀਪਕ ਇੰਡੀਅਨ ਗੈਸ ਏਜੰਸੀ ਕੋਲ ਮੋਟਰਸਾਈਕਲ ਹੀਰੋ ਸੀਡੀ ਡੀਲਕਸ ਦੇ ਕੋਲ ਖੜ੍ਹੇ ਦਿਖਾਈ ਦਿੱਤੇ। ਉਹ ਪੁਲੀਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 1 ਇਲੈਕਟ੍ਰੋਨਿਕ ਕੰਡਾ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਸੀਆਈਏ -2 ਲੁਧਿਆਣਾ ਦੇ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਨੇੜੇ ਧੂਰੀ ਲਾਈਨ ਫਾਟਕ ਮਨੋਹਰ ਨਗਰ ਵਿੱੱਚ ਮੌਜੂਦ ਸੀ ਤਾਂ ਨਕੁਲ ਕੁਮਾਰ ਵਾਸੀ ਨੇੜੇ ਧੂਰੀ ਲਾਈਨ ਫਾਟਕ ਮਨਹੋਰ ਨਗਰ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮਾਡਲ ਟਾਊਨ ਦੀ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×