For the best experience, open
https://m.punjabitribuneonline.com
on your mobile browser.
Advertisement

ਦੋ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ

10:41 AM Jul 13, 2024 IST
ਦੋ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੁਲਾਈ
ਪੁਲੀਸ ਨੇ ਹੈਰੋਇਨ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਰੇਲਵੇ ਕਲੋਨੀ ਦੇ ਟੁੱਟੇ ਕੁਆਰਟਰ ਨੇੜੇ ਮੌਜੂਦ ਸੀ ਤਾਂ ਸਨੀ ਕੁਮਾਰ ਵਾਸੀ ਮੱਛੀ ਮਾਰਕਿਟ ਸ਼ੇਰਪੁਰ ਮਨਜੀਤ ਨਗਰ ਤਰਫੋਂ ਪੈਦਲ ਆਉਂਦਾ ਦਿਖਾਈ ਦਿੱਤਾ ਜਿਸਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 6 ਦੇ ਥਾਣੇਦਾਰ ਜਗਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਗਸ਼ਤ ਦੌਰਾਨ ਓਮ ਪ੍ਰਕਾਸ਼ ਕੁਮਾਰ ਸ਼ੇਰਪੁਰ ਚੌਕ ਵੱਲ ਪੈਦਲ ਆਉਂਦਿਆਂ ਸ਼ੱਕ ਦੀ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਜਿਸ ਕੋਲੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।

Advertisement

Advertisement
Author Image

joginder kumar

View all posts

Advertisement
Advertisement
×