For the best experience, open
https://m.punjabitribuneonline.com
on your mobile browser.
Advertisement

ਦੋ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ

07:45 AM Oct 06, 2024 IST
ਦੋ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਅਕਤੂਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਖੰਨਾ ਐਨਕਲੇਵ ਕੋਲ ਸੜਕ ’ਤੇ ਇੱਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 180 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਕੋਲ ਗਲੀ ਨੰਬਰ 14 ਸਾਹਮਣੇ ਘਨ੍ਹੱਈਆ ਸਟੋਰ ਵੱਲੋਂ ਪੈਦਲ ਆ ਰਹੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ 3 ਗ੍ਰਾਮ ਹੈਰੋਇਨ ਬਰਾਮਦ ਹਈ। ਮੁਲਜ਼ਮ ਦੀ ਪਛਾਣ ਵਿਜੇ ਗਿੱਲ ਵਜੋਂ ਹੋਈ ਹੈ।

Advertisement

Advertisement
Advertisement
Author Image

Advertisement