ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਮੁਲਜ਼ਮ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

07:49 AM Jun 25, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਗੁਰਿਵੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਅੰਬੇਡਕਰ ਨਗਰ ਪਿੰਡ ਭੱਟੀਆਂ ਬੇਟ ਤੋਂ ਐਕਟਿਵਾ ’ਤੇ ਆ ਰਹੇ ਮਨੋਜ ਕੁਮਾਰ ਨੂੰ ਕਾਬੂ ਕਰ ਕੇ ਉਸ ਪਾਸੋਂ 23 ਬੋਤਲਾਂ ਦੇਸੀ ਸ਼ਰਾਬ ਸੰਤਰਾ ਤੇ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਹਰਭੋਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਜੋਗਿੰਦਰ ਸਿੰਘ ਵਾਸੀ ਡਾਬਾ ਰੋਡ ਸ਼ਿਮਲਾਪੁਰੀ ਨੂੰ ਮਠਾੜੂ ਚੌਕ ਤੋਂ ਕਾਬੂ ਕਰ ਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਅੰਗਰੇਜ਼ੀ ਅਤੇ ਐਕਟਿਵਾ ਬਰਾਮਦ ਕੀਤਾ ਹੈ।

Advertisement

Advertisement