ਕਿੱਲੋ ਅਫ਼ੀਮ ਸਣੇ ਦੋ ਮੁਲਜ਼ਮ ਕਾਬੂ
06:46 AM Oct 08, 2024 IST
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 7 ਅਕਤੂਬਰ
ਥਾਣਾ ਸਦਰ ਦੀ ਪੁਲੀਸ ਨੇ ਖ਼ੁਫ਼ੀਆ ਰਿਪੋਰਟ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਇਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਮੁੱਖ ਅਫ਼ਸਰ ਥਾਣਾ ਸਦਰ ਰਾਜਪੁਰਾ ਨੇ ਦੱਸਿਆ ਕਿ ਜਸ਼ਨ ਹੋਟਲ ਮੇਨ ਜੀਟੀ ਰੋਡ ’ਤੇ ਕੀਤੀ ਨਾਕਾਬੰਦੀ ਦੌਰਾਨ ਹਰਜਿੰਦਰ ਸਿੰਘ ਅਤੇ ਪੁਲੀਸ ਪਾਰਟੀ ਨੇ ਸ਼ੱਕੀ ਵਾਹਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਵਾਹਨ ਵਿਚੋਂ 2 ਸ਼ੱਕੀ ਵਿਅਕਤੀ ਸਵਾਰ ਸਨ। ਚੈਕਿੰਗ ਦੌਰਾਨ ਇਨ੍ਹਾਂ ਕੋਲੋਂ 1 ਕਿੱਲੋ ਅਫ਼ੀਮ ਬਰਾਮਦ ਹੋਈ ਹੈ। ਪੁੱਛ-ਪੜਤਾਲ ਦੌਰਾਨ ਉਨ੍ਹਾਂ ਨੇ ਆਪਣਾ ਨਾਮ ਪ੍ਰਕਾਸ਼ ਬੀਨ ਵਾਸੀ ਸ੍ਰੀ ਨਗਰ ਬਿਹਾਰ ਅਤੇ ਛੋਟਾ ਬੀਨ ਜੋਗਾਪਤੀ ਬਿਹਾਰ ਦੱਸਿਆ ਹੈ। ਥਾਣੇਦਾਰ ਮੋਹੀ ਨੇ ਦੱਸਿਆ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
Advertisement
Advertisement