For the best experience, open
https://m.punjabitribuneonline.com
on your mobile browser.
Advertisement

ਛੇ ਪਿਸਤੌਲਾਂ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

06:53 AM May 10, 2024 IST
ਛੇ ਪਿਸਤੌਲਾਂ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਜਲੰਧਰ, 9 ਮਈ
ਸਥਾਨਕ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਖੁਫ਼ੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰਰਾਜੀ ਹਥਿਆਰ ਤਸਕਰੀ ਗਰੋਹ ਨੂੰ ਬੇਪਰਦਾ ਕਰਦਿਆਂ ਦੋ ਤਸਕਰਾਂ ਨੂੰ 6 ਪਿਸਤੌਲ ਤੇ ਸੱਤ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪੰਜ ਪਿਸਤੌਲ .32 ਬੋਰ ਤੇ ਇੱਕ .30 ਬੋਰ ਦਾ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਰੋਹ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਡਿਊਲ ਦੇ ਮੈਂਬਰ ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਨੇ ਇਸ ਮੌਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਨਾਮਜ਼ਦ ਕੀਤਾ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜਿਓਂ ਕਾਬੂ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×