ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਸਕੂਟਰ ਤੇ ਮੋਬਾਈਲ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

08:53 AM Oct 18, 2024 IST

ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਪੁਲੀਸ ਨੇ ਚੋਰੀ ਕੀਤੇ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨੀਰਜ ਕੁਮਾਰ ਵਾਸੀ ਅੰਬ ਸਾਹਿਬ ਕਲੋਨੀ, ਫੇਜ਼-11 ਅਤੇ ਰਣਜੀਤ ਸਿੰਘ ਵਾਸੀ ਭਿੰਡਰ ਕਲੋਨੀ, ਪਟਿਆਲਾ ਵਜੋਂ ਹੋਈ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਨੀਰਜ ਕੁਮਾਰ ਦੀ ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਰਣਜੀਤ ਸਿੰਘ ਨਾਲ ਮਿਲ ਕੇ ਇਹ ਕੰਮ ਕਰਦਾ ਹੈ। ਪੁਲੀਸ ਨੇ ਛਾਪਾ ਮਾਰ ਕੇ ਰਣਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਰਣਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਉਸ ਕੋਲੋਂ ਚੋਰੀ ਦੀ ਇੱਕ ਸਕੂਟਰੀ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਗਿਆ।

Advertisement

Advertisement