ਦੋ ਮੁਲਜ਼ਮ ਚੋਰੀ ਦੇ ਵਾਹਨਾਂ ਅਤੇ ਮੋਬਾਈਲ ਫੋਨਾਂ ਸਣੇ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਅਕਤੂਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਚੋਰੀ ਦੇ ਵਾਹਨਾਂ ਅਤੇ ਮੋਬਾਈਲ ਫੋਨਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸਰਬਜੀਤ ਸਿੰਘ ਵਾਸੀ ਪਿੰਡ ਕੀੜੀਆ ਜ਼ਿਲ੍ਹਾ ਤਰਨਤਾਰਨ ਤੇ ਅਜੈ ਕੁਮਾਰ ਵਾਸੀ ਬਹਾਦਰਕੇ ਰੋਡ ਗਗਨਦੀਪ ਕਲੋਨੀ ਨੂੰ ਮਲਹੋਤਰਾ ਪੈਲੇਸ ਕੱਟ ਕੋਲ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਪਲੈਂਡਰ ਜਿਸ ਦੀਆਂ ਨੰਬਰ ਪਲੇਟਾਂ ਤੋੜੀਆਂ ਹੋਈਆਂ ਸਨ ’ਤੇ ਵੇਚਣ ਲਈ ਜਾਂਦਿਆਂ ਕਾਬੂ ਕਰ ਕੇ ਉਨ੍ਹਾਂ ਕੋਲੋਂ ਉਕਤ ਮੋਟਰ ਸਾਈਕਲ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਇਸੇ ਤਰ੍ਹਾਂ ਕਰਾਈਮ ਬਰਾਂਚ-3, ਲੁਧਿਆਣਾ ਦੇ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲੀਸ ਪਾਰਟੀ ਨਿਊ ਵਿਸ਼ਾਲ ਨਗਰ ਕਾਕੋਵਾਲ ਰੋਡ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਸੂਚਨਾ ਮਿਲਣ ’ਤੇ ਲਖਨ ਕੁਮਾਰ ਵਾਸੀ ਸੁੰਦਰ ਨਗਰ ਨੂੰ ਗਾਹਕਾਂ ਦੀ ਉਡੀਕ ਕਰਦਿਆਂ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਤਾਂ ਉਹ ਮੌਕੇ ਤੋਂ ਐਕਟਿਵਾ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਵੱਲੋਂ ਐਕਟਿਵਾ ਸਕੂਟਰ ਅਤੇ 7 ਮੋਬਾਈਲ ਫੋਨ ਬਰਾਮਦ ਕਰਕੇ ਥਾਣਾ ਜੋਧੇਵਾਲ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।