ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਮੁਲਜ਼ਮ ਪੌਣੇ ਦੋ ਕਿਲੋ ਹੈਰੋਇਨ ਸਣੇ ਕਾਬੂ

09:19 PM Jun 23, 2023 IST
featuredImage featuredImage

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 7 ਜੂਨ

ਸੀਆਈਏ ਸਟਾਫ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇੱਕ ਕਿਲੋ 750 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਹੀਰਾ ਸਿੰਘ ਅਤੇ ਨਿਸ਼ਾਨ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਹੀ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਹਨ। ਥਾਣਾ ਛੇਹਰਟਾ ਵਿੱਚ ਇਸ ਸਬੰਧੀ ਐੱਨਡੀਪੀਐਸ ਐਕਟ ਦੀ ਧਾਰਾ ਹੇਠ ਕੇਸ ਦਰਜ ਕੀਤਾ ਗਿਆ ਹੈ।

Advertisement

ਏਡੀਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਪੁਲੀਸ ਨੇ ਨਰਾਇਣਗੜ੍ਹ ਚੌਕ ਵਿੱਚ ਲਾਏ ਨਾਕੇ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਅਗਾਊਂ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਇਕ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਦੀ ਤਲਾਸ਼ੀ ਦੌਰਾਨ ਕਾਰ ਸਵਾਰਾਂ ਕੋਲੋਂ 1 ਕਿਲੋ 750 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਹੋਇਆ। ਕਾਰ ਵਿੱਚ ਸਵਾਰ ਵਿਅਕਤੀਆਂ ਦੀ ਸ਼ਨਾਖ਼ਤ ਹੀਰਾ ਸਿੰਘ ਅਤੇ ਨਿਸ਼ਾਨ ਸਿੰਘ ਵਜੋਂ ਹੋਈ ਸੀ। ਏਡੀਸੀਪੀ ਨੇ ਕਿਹਾ ਕਿ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਵਧੇਰੇ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਹੀਰਾ ਸਿੰਘ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਹਨ ਜਦੋਂਕਿ ਨਿਸ਼ਾਨ ਸਿੰਘ ਖ਼ਿਲਾਫ਼ ਇਕ ਕੇਸ ਦਰਜ ਹੈ।

Advertisement