For the best experience, open
https://m.punjabitribuneonline.com
on your mobile browser.
Advertisement

ਦੋ ਮੁਲਜ਼ਮ ਦੋ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ

08:40 AM Mar 19, 2024 IST
ਦੋ ਮੁਲਜ਼ਮ ਦੋ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ
ਜਲੰਧਰ ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 18 ਮਾਰਚ
ਕਮਿਸ਼ਨਰੇਟ ਪੁਲੀਸ ਨੇ ਦੋ ਕਿਲੋ ਅਫ਼ੀਮ ਸਮੇਤ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਦੀ ਟੀਮ ਨੇ ਲਾਹੌਰੀਆ ਗੁਰਦੁਆਰਾ ਸਾਹਿਬ, 120 ਫੁੱਟੀ ਰੋਡ, ਸੂਰਿਆ ਐਨਕਲੇਵ ਜਲੰਧਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਕਾਜੀ ਮੰਡੀ ਵਾਲੇ ਪਾਸਿਓਂ ਇੱਕ ਔਰਤ ਸਮੇਤ ਦੋ ਵਿਅਕਤੀ ਆਉਂਦੇ ਦਿਖੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰਕਤ ’ਤੇ ਸ਼ੱਕ ਹੋਣ ’ਤੇ ਪੁਲੀਸ ਨੇ ਉਨ੍ਹਾਂ ਦੀ ਪਛਾਣ ਬਾਰੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਦੋਵਾਂ ਦੀ ਪਹਿਚਾਣ ਬਲਵੰਤ ਕੁਮਾਰ ਅਤੇ ਬਿਮਲੀ ਦੇਵੀ ਵਜੋਂ ਹੋਈ ਅਤੇ ਦੋਵਾਂ ਪਾਸੋਂ 1-1 ਕਿਲੋ ਅਫੀਮ, ਕੁੱਲ 2 ਕਿਲੋਗ੍ਰਾਮ ਬਰਾਮਦ ਹੋਈ। ਇਸ ’ਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×