ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੋਖਾਧੜੀ ਮਾਮਲੇ ਦੇ ਦੋ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

11:18 AM Jun 16, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਜੂਨ
ਬੀਮਾ ਪਾਲਿਸੀ ਦੇ ਨਾਂ ’ਤੇ ਮੋਟਾ ਮੁਨਾਫਾ ਦਿਵਾਉਣ ਦੇ ਬਹਾਨੇ ਇਕ ਔਰਤ ਨਾਲ ਕਰੀਬ 65 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਪੁਲੀਸ ਦੀ ਸਾਈਬਰ ਕ੍ਰਾਈਮ ਦੀ ਟੀਮ ਨੇ ਦਿੱਲੀ ਖੇਤਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਹਿਮਾਂਸ਼ੂ ਅਤੇ ਰਾਜਨ ਕੁਮਾਰ ਵਾਸੀ ਛੱਤਰਪੁਰ ਦਿੱਲੀ ਵਜੋਂ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਐਸਪੀ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਈਬਰ ਕ੍ਰਾਈਮ ਪੁਲੀਸ ਦੇ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ’ਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਪੁਲੀਸ ਮੁੱਖ ਮੁਲਜ਼ਮ ਦੇ ਤਿੰਨ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਿਰਸਾ ਸ਼ਹਿਰ ਦੀ ਇੱਕ ਮਹਿਲਾ ਨੂੰ ਬੀਮਾ ਪਾਲਿਸੀ ਦੇ ਨਾਂ ’ਤੇ ਮੋਟਾ ਮੁਨਾਫਾ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 65 ਲੱਖ ਰੁਪਏ ਦੀ ਠੱਗੀ ਮਾਰੀ ਸੀ। ਇਸ ਸਬੰਧੀ 27 ਸਤੰਬਰ 2023 ਨੂੰ ਸਾਈਬਰ ਕ੍ਰਾਈਮ ਥਾਣਾ ਸਿਰਸਾ ’ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਮਾਮਲੇ ’ਚ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁਕਿਆ ਹੈ।

Advertisement

Advertisement
Advertisement