For the best experience, open
https://m.punjabitribuneonline.com
on your mobile browser.
Advertisement

ਲੁੱਟ-ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ

09:46 AM Mar 16, 2024 IST
ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 15 ਮਾਰਚ
ਥਾਣਾ ਮੁਖੀ ਛੇਹਰਟਾ ਅੰਮ੍ਰਿਤਸਰ ਇੰਸਪੈਕਟਰ ਕਪਿਲ ਕੌਸ਼ਲ ਦੀ ਪੁਲੀਸ ਪਾਰਟੀ ਨੇ ਏਐੱਸਆਈ ਹਰਜਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਇੱਕ ਘਰ ਵਿੱਚ ਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁੱਦਈ ਜਸਬੀਰ ਸਿੰਘ ਵੱਲੋਂ ਕੇਸ ਦਰਜ ਕਰਵਾਇਆ ਗਿਆ ਸੀ ਕਿ ਰਾਤ 10:30 ਵਜੇ ਉਹ ਘਰ ਵਿੱਚ ਮੌਜੂਦ ਸੀ ਕਿ 4 ਅਣਪਛਾਤੇ ਵਿਅਕਤੀ ਘਰ ਅੰਦਰ ਦਾਖਲ ਹੋ ਗਏ ਅਤੇ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਪਿਸਤੌਲ ਤਾਣ ਦਿੱਤਾ ਅਤੇ ਉਸ ਦਾ ਤੇ ਉਸ ਦੀ ਪਤਨੀ ਤੇ ਲੜਕੇ ਦਾ ਮੋਬਾਈਲ (ਕੁੱਲ ਤਿੰਨ) ਖੋਹ ਲਏ ਅਤੇ ਉਸ ਦੀ ਪਤਨੀ ਸਾਇਰਾ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨੀ ਵੀ ਖਿੱਚ ਲਈ। ਮੁਲਜ਼ਮਾਂ ਨੇ ਅਲਮਾਰੀ ਵਿੱਚੋਂ ਚਾਰ ਸੋਨੇ ਦੀਆਂ ਮੁੰਦੀਆਂ ਵੀ ਕੱਢ ਲਈਆਂ ਅਤੇ ਮੋਟਰਸਾਈਕਲ ਵੀ ਨਾਲ ਲੈ ਗਏ। ਪੁਲੀਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਉਰਫ ਡਿਪਟੀ ਅਤੇ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਪਾਸੋਂ ਲੁੱਟ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 4 ਦਿਨਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×