ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟਾਂ-ਖੋਹਾਂ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

10:07 AM Nov 22, 2024 IST
ਲੁੱਟਾਂ-ਖੋਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਹਰਸਿਮਰਨ ਸਿੰਘ ਬੱਲ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 21 ਨਵੰਬਰ
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਕਾਸ ਨੇਗੀ ਵਾਸੀ ਉੱਤਰਾਖੰਡ ਅਤੇ ਰਿਸ਼ੂ ਗਿਰੀ ਵਾਸੀ ਬਿਹਾਰ ਵਜੋਂ ਹੋਈ ਹੈ। ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਵਿਕਾਸ ਨੇਗੀ ਇਸ ਸਮੇਂ ਇੱਥੋਂ ਦੇ ਸੈਕਟਰ-66 ਅਤੇ ਰਿਸ਼ੂ ਗਿਰੀ ਪਿੰਡ ਕੰਬਾਲਾ ਵਿੱਚ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੇਜ਼-11 ਥਾਣਾ ਦੇ ਐੱਸਐੱਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਲੁੱਟਾਂ-ਖੋਹਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਹ ਦੋਵੇਂ ਬੀਤੇ ਦਿਨੀਂ ਸਥਾਨਕ ਫੇਜ਼-10 ਅਤੇ ਫੇਜ਼-11 ਦੇ ਟਰੈਫਿਕ ਲਾਈਟ ਪੁਆਇੰਟ ਨੇੜੇ ਇੱਕ ਰਾਹਗੀਰ ਤੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ ਸਨ।
ਡੀਐੱਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਵਿਕਾਸ ਨੇਗੀ ਅਤੇ ਰਿਸ਼ੂ ਗਿਰੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੁਲਜ਼ਮਾਂ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਬੁਲੇਟ ਮੋਟਰਸਾਈਕਲ ਅਤੇ ਪੀੜਤ ਕੋਲੋਂ ਖੋਹਿਆ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਹੈ। ਇਸ ਮਗਰੋਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਕੇ ਲੁੱਟਾਂ-ਖੋਹਾਂ ਦੀਆਂ ਹੋਰ ਵਾਰਦਾਤਾਂ ਅਤੇ ਉਨ੍ਹਾਂ ਦੇ ਸਾਥੀਆਂ ਬਾਰੇ ਪਤਾ ਲਗਾਇਆ ਜਾਵੇਗਾ।

Advertisement

Advertisement