ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰ ਨੂੰ ਬੰਦੀ ਬਣਾ ਕੇ ਲੁੱਟਣ ਵਾਲੇ ਦੋ ਮੁਲਜ਼ਮ ਕਾਬੂ

10:31 AM Dec 24, 2023 IST
ਏਡੀਸੀਪੀ ਰੁਪਿੰਦਰ ਸਰਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਦਸੰਬਰ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਬਹਾਦਰ ਕੇ ਰੋਡ ਆਜ਼ਾਦ ਨਗਰ ਸਥਿਤ ਸ੍ਰੀ ਰਾਮ ਕਲੀਨਿਕ ਦੇ ਡਾਕਟਰ ਰਸਿਕ ਅਤੇ ਉਸਦੀ ਅਸਿਸਟੈਂਟ ਨੂੰ ਕੈਬਿਨ ’ਚ ਬੰਦੀ ਬਣਾ ਕੇ 25 ਹਜ਼ਾਰ ਦੀ ਲੁੱਟ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਥਿਆਰ ਦਾ ਡਰ ਦਿਖਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਚੋਰੀ ਦਾ ਮੋਟਰਸਾਈਕਲ ਅਤੇ ਵੱਖ-ਵੱਖ ਕੰਪਨੀਆਂ ਦੇ 11 ਮੋਬਾਈਲ ਵੀ ਬਰਾਮਦ ਕੀਤੇ ਹਨ। ਇਸ ਮਾਮਲੇ ’ਚ ਪੁਲੀਸ ਨੇ ਭੱਟੀਆਂ ਦੀ ਚਿੱਟੀ ਕਲੋਨੀ ਵਾਸੀ ਮਨਪ੍ਰੀਤ ਸਿੰਘ ਉਰਫ਼ ਅਤੂ ਅਤੇ ਰਾਜਿੰਦਰ ਸਿੰਘ ਉਰਫ਼ ਰਾਜੂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਨ ਮਗਰੋਂ ਦੋ ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਪੁਲੀਸ ਨੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਪਤਾ ਲੱਗਿਆ ਕਿ ਮੁਲਜ਼ਮ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਜਿਸ ਤੋਂ ਬਾਅਦ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਪੁੱਛਗਿੱਛ ’ਚ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਹੀ ਕੁਝ ਦਿਨ ਪਹਿਲਾਂ ਸ਼੍ਰੀ ਰਾਮ ਕਲੀਨਿਕ ਦੇ ਡਾਕਟਰ ਨੂੰ ਬੰਦੀ ਬਣਾ ਕੇ ਲੁੱਟ ਕੀਤੀ ਸੀ। ਪੁਲੀਸ ਅਨੁਸਾਰ ਮੁਲਜ਼ਮ 20 ਤੋਂ ਜ਼ਿਆਦਾ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਉਹ ਲੁੱਟੇ ਹੋਏ ਮੋਬਾਈਲ ਸਸਤੇ ਭਾਅ ’ਤੇ ਵੇਚ ਦਿੰਦੇ ਸਨ ਅਤੇ ਉਸ ਤੋਂ ਨਸ਼ਾ ਖਰੀਦਦੇ ਅਤੇ ਨਾਲ ਦੀ ਨਾਲ ਬਾਕੀ ਥਾਵਾਂ ’ਤੇ ਪੈਸਾ ਖਰਚ ਦਿੰਦੇ ਸਨ।

Advertisement

Advertisement
Advertisement