ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੱਡੀਆਂ ਚੋਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

09:47 AM Sep 25, 2024 IST
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਹਰਸਿਮਰਨ ਸਿੰਘ ਬੱਲ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 24 ਸਤੰਬਰ
ਮੁਹਾਲੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਪੁਰਾਣੀਆਂ ਗੱਡੀਆਂ ਚੋਰੀਆਂ ਕਰ ਕੇ ਅੱਗੇ ਵੇਚਣ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਮਨਦੀਪ ਗਰਗ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਉਹ ਇੱਥੋਂ ਦੇ ਸੈਕਟਰ-77 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਉਸ ਨੂੰ ਸੋਹਾਣਾ ਥਾਣੇ ਦੇ ਐੱਸਐੱਸਓ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਾਲੀ ਟੀਮ ਨੇ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਲੈਣ ’ਤੇ ਉਸ ਕੋਲੋਂ 100 ਗਰਾਮ ਹੈਰੋਇਨ ਅਤੇ 38 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਇਸੇ ਤਰ੍ਹਾਂ ਗੱਡੀਆਂ ਚੋਰੀਆਂ ਦੇ ਮਾਮਲੇ ਵਿੱਚ ਪੁਲੀਸ ਨੇ ਸੰਦੀਪ ਕੁਮਾਰ ਅਤੇ ਪਵਿੱਤਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਨਰੇਸ਼ ਮਿੱਤਲ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਪੁਰਾਣੀਆਂ ਗੱਡੀਆਂ ਨੂੰ ਚੋਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਅੱਗੇ ਵੇਚ ਦਿੰਦੇ ਸਨ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀਆਂ ਦੀਆਂ ਗੱਡੀਆਂ ਖ਼ਰੀਦਣ ਵਾਲੇ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ। ਪੁਲੀਸ ਦੋਵੇਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

Advertisement

Advertisement