ਹੈਰੋਇਨ ਮਾਮਲੇ ਵਿਚ ਦੋ ਮੁਲਜ਼ਮ ਜੇਲ੍ਹ ਭੇਜੇ
07:09 AM Jun 18, 2024 IST
ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 17 ਜੂਨ
ਸੁਨਾਮ ਪੁਲੀਸ ਵੱਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲੀਸ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਚੌਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਬ ਇੰਸਪੈਕਟਰ ਦਵਿੰਦਰ ਸਿੰਘ ਵੱਲੋਂ ਸਮੇਤ ਪੁਲੀਸ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਸੁਨਾਮ-ਜਾਖਲ ਸੜਕ ‘ਤੇ ਜਵੰਧਾ ਚੌਕ ’ਚ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ ਲਈ ਤਾਂ ਉਸ ਕੋਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਸੰਜੂ ਵਾਸੀ ਸੁਨਾਮ ਵਜੋਂ ਹੋਈ ਹੈ। ਇਸ ਮਾਮਲੇ ‘ਚ ਸੁਨਾਮ ਦੇ ਹੀ ਗੁਰਪ੍ਰੀਤ ਸਿੰਘ ਉਰਫ ਹਰੀਸ਼ ਨਾਂਅ ਦੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਕਿਉਂਕਿ ਉਸ ਕੋਲੋਂ ਵੀ ਪੰਜ ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਸੀ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
Advertisement
Related News
Advertisement