ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮ ਕਾਬੂ
07:57 AM Oct 01, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 30 ਸਤੰਬਰ
ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲਾਡੀ ਤੋਂ ਕਿਸੇ ਗੈਂਗਸਟਰ ਦਾ ਨਾਮ ਲੈ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਸਨਪ੍ਰੀਤ ਸਿੰਘ ਸਨੀ ਵਾਸੀ ਅਹਿਮਦਗੜ੍ਹ ਅਤੇ ਰੋਹਿਤ ਰਾਮ ਵਾਸੀ ਲਹਿਰਾਗਾਗਾ ਸ਼ਾਮਲ ਹਨ। ਇਨ੍ਹਾਂ ਨੂੰ ਸੀਆਈਏ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ’ਚ ਲਾਡੀ ਦਾ ਰਿਸ਼ਤੇਦਾਰ ਵੀ ਸ਼ਾਮਲ ਹੈ। ਇੱਥੇ ਪ੍ਰੈਸ ਕਾਨਫਰਸ ਦੌਰਾਨ ਐੱਸਪੀਡੀ ਯੋਗੇਸ਼ ਸ਼ਰਮਾ ਅਤੇ ਏਐੱਸਪੀ ਵੈਭਬ ਚੌਧਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਲਾਡੀ ਨੂੰ 13 ਸਤੰਬਰ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਫੋਨ ਕੀਤਾ ਸੀ। ਜਾਂਚ ਕਰਨ ਮਗਰੋਂ ਦੋਵਾਂ ਦਾ ਪਤਾ ਲੱਗਣ ’ਤੇ ਇਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
Advertisement
Advertisement
Advertisement