ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹਗੀਰਾਂ ਤੋਂ ਜਬਰੀ ਵਸੂਲੀ ਕਰਨ ਵਾਲੇ ਦੋ ਮੁਲਜ਼ਮ ਕਾਬੂ

10:29 AM Nov 05, 2024 IST
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

 

Advertisement

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 4 ਨਵੰਬਰ
ਕੌਮੀ ਮਾਰਗ ’ਤੇ ਪੈਂਦੇ ਪਿੰਡ ਦਾਤੇਵਾਸ ਵਿੱਚ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਤੋਂ ਲੁੱਟ-ਖੋਹ ਦੀ ਨੀਅਤ ਨਾਲ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸ਼ਿਆਂ ਭੰਨ ਕੇ ਰਾਹਗੀਰਾਂ ਪਾਸੋਂ ਜਬਰੀ ਵਸੂਲੀ ਕਰਨ ਤੇ ਹੁੱਲੜਬਾਜ਼ੀ ਕਰਦੇ ਦੋ ਨੌਜਵਾਨਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਕਿ ਇਹ ਨੌਜਵਾਨ ਕਿਵੇਂ ਰਾਹਗੀਰਾਂ ਨਾਲ ਲੁੱਟ-ਖੋਹ ਕਰ ਰਹੇ ਸਨ। ਇਕੱਤਰ ਜਾਣਕਾਰੀ ਅਨੁਸਾਰ ਥਾਣਾ ਸਦਰ ਬੁਢਲਾਡਾ ਦੇ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਤਿਓਹਾਰ ਦੇ ਮੱਦੇਨਜ਼ਰ ਰੱਖਦਿਆਂ ਪੁਲੀਸ ਦੀ ਗਸ਼ਤ ਚੈਕਿੰਗ ਦੌਰਾਨ ਗੁਪਤ ਸੂਚਨਾ ਮਿਲੀ ਕਿ ਪਿੰਡ ਦਾਤੇਵਾਸ ਦੇ ਬੱਸ ਸਟੈਂਡ ਨਜ਼ਦੀਕ ਅਮਨਦੀਪ ਸਿੰਘ ਉਰਫ ਲੇਡਾ, ਜਗਜੀਤ ਸਿੰਘ ਉਰਫ ਜੋਨੀ ਪਿੰਡ ਦਾਤੇਵਾਸ ਬੁਢਲਾਡਾ-ਬਰੇਟਾ ਨੈਸ਼ਨਲ ਹਾਈਵੇਅ ’ਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾਂ ਨੂੰ ਲੁੱਟ-ਖੋਹ ਦੀ ਨੀਅਤ ਨਾਲ ਘੇਰ ਕੇ, ਗੱਡੀਆਂ ਦੇ ਸ਼ੀਸ਼ੇ ਭੰਨ ਕੇ ਰਾਹਗੀਰਾਂ ਤੋਂ ਜਬਰੀ ਵਸੂਲੀ ਕਰ ਰਹੇ ਸਨ। ਉਹ ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜ਼ੀ ਕਰਦਿਆਂ ਆਮ ਲੋਕਾਂ ਦੀ ਸ਼ਾਂਤੀ ਭੰਗ ਕਰ ਰਹੇ ਹਨ। ਇਸ ’ਤੇ ਤੁਰੰਤ ਹਰਕਤ ਵਿੱਚ ਆਉਂਦਿਆਂ ਐੱਸ.ਐੱਚ.ਓ. ਸਦਰ ਹਰਬੰਸ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਰਜਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਨੇ ਦਿੱਤੀ ਸੂਚਨਾ ਦੇ ਆਧਾਰ ’ਤੇ ਦੋਵਾਂ ਨੌਜਵਾਨਾਂ ਨੂੰ ਮੌਕੇ ਤੋਂ ਕਾਬੂ ਕਰਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

Advertisement
Advertisement