ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਤੀਜੇ ਦੀ ਗ੍ਰਿਫ਼ਤਾਰੀ ਦੇ ਨਾਮ ’ਤੇ ਢਾਈ ਲੱਖ ਠੱਗੇ

11:11 AM Oct 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਇੱਥੋਂ ਦੇ ਸੈਕਟਰ-40 ਵਿੱਚ ਰਹਿਣ ਵਾਲੇ ਗੁਰਵਿੰਦਰ ਸਿੰਘ ਨਾਲ ਕਿਸੇ ਨੇ ਉਸ ਦੇ ਭਤੀਜੇ ਨੂੰ ਕੈਨੇਡਾ ਪੁਲੀਸ ਵੱਲੋਂ ਫੜੇ ਜਾਣ ਬਾਰੇ ਝੂਠੀ ਜਾਣਕਾਰੀ ਸਾਂਝੀ ਕਰਦਿਆਂ 2.40 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਿਸੇ ਨੇ ਉਸ ਨੂੰ ਫੋਨ ਕਰ ਕੇ ਕਿਹਾ ਕਿ ਉਸ ਦੇ ਭਤੀਜੇ ਨੂੰ ਕੈਨੇਡਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜ਼ਮਾਨਤ ਕਰਵਾਉਣ ਲਈ 2.40 ਲੱਖ ਰੁਪਏ ਦੀ ਜ਼ਰੂਰ ਹੈ। ਉਸ ਨੇ ਆਨਲਾਈਨ ਪੈਸੇ ਟਰਾਂਸਫਰ ਕਰ ਦਿੱਤੇ ਪਰ ਬਾਅਦ ਵਿੱਚ ਪਤਾ ਲੱਗਿਆ ਕਿ ਉਸ ਦੇ ਭਤੀਜੇ ਨੂੰ ਕਿਸੇ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਵੱਲੋਂ ਮਾਮਲੇ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement