ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਠੱਗੇ
11:01 AM Sep 01, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 31 ਅਗਸਤ
ਪਿੰਡ ਚੁਤਾਲਾ ਦੀ ਵਸਨੀਕ ਕੁਲਦੀਪ ਕੌਰ ਨੂੰ ਹੋਮ ਲੋਨ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 2.42 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ| ਇਸ ਸਬੰਧੀ ਕੁਲਦੀਪ ਕੌਰ ਵੱਲੋਂ ਪੁਲੀਸ ਨੂੰ ਕੀਤੀ ਸ਼ਿਕਾਇਤ ਦੀ ਪੜਤਾਲ ਤਰਨ ਤਾਰਨ ਦੀ ਆਰਥਿਕ ਅਪਰਾਧ ਸ਼ਾਖਾ ਦੇ ਡੀਐੱਸਪੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ, ਜਿਸ ਦੇ ਆਧਾਰ ’ਤੇ ਮੁਲਜ਼ਮ ਆਸ਼ਿਮ ਸੁਖੀਜਾ ਉਰਫ ਸੰਨੀ ਵਾਸੀ ਰਣਜੀਤ ਵਿਹਾਰ ਅੰਮ੍ਰਿਤਸਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਏਐੱਸਆਈ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਿਕਹਾ ਕਿ ਮੁਲਜ਼ਮ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।
Advertisement
Advertisement