ਬਾਰੂਦੀ ਸੁਰੰਗ ਫਟਣ ਕਾਰਨ ਸੈਨਾ ਦੇ ਦੋ ਕੁਲੀ ਜ਼ਖ਼ਮੀ
07:32 AM Oct 09, 2023 IST
ਜੰਮੂ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ਫਟਣ ਕਾਰਨ ਸੈਨਾ ਦੇ ਦੋ ਢੋਆ-ਢੁਆਈ ਕਰਨ ਵਾਲੇ ਦੋ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਦੀ ਪਛਾਣ ਅਸ਼ਵਨੀ ਕੁਮਾਰ ਤੇ ਰਾਜ ਕੁਮਾਰ ਵਜੋਂ ਹੋਈ ਹੈ। ਬਾਰੂਦੀ ਸੁਰੰਗ ਫਟਣ ਦੀ ਘਟਨਾ ਨੌਸ਼ਹਿਰਾ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਕਲਾਲ ਇਲਾਕੇ ’ਚ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਜ਼ਖ਼ਮੀ ਮੰਗੋਟ ਪਿੰਡ ਨਾਲ ਸਬੰਧਤ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਬਾਰੂਦੀ ਸੁਰੰਗਾਂ ਅਤਿਵਾਦੀਆਂ ਦੀ ਘੁਸਪੈਠ ਰੋਕਣ ਲਈ ਲਾਈਆਂ ਗਈਆਂ ਸਨ। -ਆਈਏਐੱਨਐੱਸ
Advertisement
Advertisement
Advertisement