For the best experience, open
https://m.punjabitribuneonline.com
on your mobile browser.
Advertisement

ਵਿਜੀਲੈਂਸ ਦੇ ਨਾਮ ’ਤੇ ਢਾਈ ਲੱਖ ਰਿਸ਼ਵਤ ਲੈਣ ਵਾਲੇ ਦੋ ਕਾਬੂ

07:45 AM Apr 02, 2024 IST
ਵਿਜੀਲੈਂਸ ਦੇ ਨਾਮ ’ਤੇ ਢਾਈ ਲੱਖ ਰਿਸ਼ਵਤ ਲੈਣ ਵਾਲੇ ਦੋ ਕਾਬੂ
ਵਿਜੀਲੈਂਸ ਟੀਮ ਦੀ ਹਿਰਾਸਤ ’ਚ ਨਜ਼ਰ ਆ ਰਹੇ ਮੁਲਜ਼ਮ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਅਪਰੈਲ
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪਟਿਆਲਾ ਦੀ ਟੀਮ ਨੇ ਵਿਜੀਲੈਂਸ ਦੇ ਨਾਮ ’ਤੇ ਢਾਈ ਲੱਖ ਰੁਪਏ ਰਿਸ਼ਵਤ ਲੈਣ ਵਾਲੇ ਦੋਸ਼ ਹੇਠਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ’ਚ ਪਰਮਜੀਤ ਸਿੰਘ ਪੰਮਾ ਵਾਸੀ ਪਿੰਡ ਡਰੌਲੀ ਜ਼ਿਲ੍ਹਾ ਪਟਿਆਲਾ ਤੇ ਸਾਹਿਲ ਗੋਇਲ ਵਾਸੀ ਪਟਿਆਲਾ ਸ਼ਹਿਰ ਦੇ ਨਾਮ ਸ਼ਾਮਲ ਹਨ।
ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦੇ ਪਰਿਵਾਰਕ ਮੈਂਬਰ ਖਿਲਾਫ਼ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਇਸ ਮਾਮਲੇ ’ਚ ਵਿਜੀਲੈਂਸ ਦੇ ਕਰਮਚਾਰੀਆਂ ਰਾਹੀਂ ਉਨ੍ਹਾਂ ਦੀ ਮਦਦ ਕਰਨ ਦੀ ਗੱਲ ਆਖੀ ਸੀ ਜਿਸ ਬਦਲੇ ਮੁਲਜ਼ਮਾਂ ਨੇ ਉਨ੍ਹਾਂ ਤੋਂ 2.50 ਲੱਖ ਰੁਪਏ ਰਿਸ਼ਵਤ ਲਈ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਦੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ਵਿਅਕਤੀਆਂ ’ਤੇ ਉਨ੍ਹਾਂ ਤੋਂ ਢਾਈ ਲੱੱਖ ਰੁਪਏ ਰਿਸ਼ਵਤ ਲੈਣ ਦੇ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤਹਿਤ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਥਾਣੇ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ 28 ਮਾਰਚ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਜਿਸ ਅਧੀਨ ਹੀ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

Advertisement

Advertisement
Author Image

Advertisement
Advertisement
×