ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗ੍ਰਿਫ਼ਤਾਰ

05:58 AM Jul 10, 2024 IST
ਡਿਵਾਈਡਰ ਨਾਲ ਟਕਰਾ ਕੇ ਪਲਟੀ ਹੋਈ ਲੁੱਟ ਤੋਂ ਬਚਣ ਲਈ ਲੜਕੀ ਵੱਲੋਂ ਭਜਾਈ ਕਾਰ।

ਪੱਤਰ ਪ੍ਰੇਰਕ
ਜਲੰਧਰ, 9 ਜੁਲਾਈ
ਪੁਲੀਸ ਨੇ ਲੁੱਟ-ਖੋਹ ਦੇ ਦੋਸ਼ ਹੇਠ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਲੈਪਟਾਪ ਅਤੇ ਐਕਟਿਵਾ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਵਸਨੀਕ ਰਾਜੀਵ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਜੁਲਾਈ ਨੂੰ ਦੋ ਵਿਅਕਤੀ ਉਸ ਦੇ ਸ਼ਰਾਬ ਦੇ ਠੇਕੇ ਵਿੱਚ ਦਾਖਲ ਹੋਏ, ਜਿਨ੍ਹਾਂ ਨੇ ਮੂੰਹ ਰੁਮਾਲਾਂ ਨਾਲ ਢਕੇ ਹੋਏ ਸਨ ਅਤੇ ਉਹ ਤੇਜ਼ਧਾਰ ਹਥਿਆਰ ਦਿਖਾ ਕੇ ਕਾਊਂਟਰ ਤੋਂ ਨਕਦੀ ਚੋਰੀ ਕਰਕੇ ਆਪਣੇ ਸਕੂਟਰ ’ਤੇ ਫਰਾਰ ਹੋ ਗਏ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਕਨੀਕੀ ਸਬੂਤਾਂ ਅਤੇ ਸੂਹ ਦੇ ਆਧਾਰ ’ਤੇ ਦੋਵਾਂ ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪ੍ਰਿੰਸ ਬਾਬਾ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਜਲੰਧਰ ਅਤੇ ਨੀਰਜ ਕੁਮਾਰ ਉਰਫ ਨੀਜੂ ਵਾਸੀ ਮੁਹੱਲਾ ਕਰਾਰ ਖਾਂ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਖੋਹੇ ਮੋਬਾਈਲ, ਇੱਕ ਲੈਪਟਾਪ ਅਤੇ ਬਿਨਾਂ ਨੰਬਰ ਤੋਂ ਇੱਕ ਐਕਟਿਵਾ ਬਰਾਮਦ ਕਰ ਲਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪ੍ਰਿੰਸ ਖ਼ਿਲਾਫ਼ ਪਹਿਲਾਂ ਹੀ ਜਲੰਧਰ ਅਤੇ ਕਪੂਰਥਲਾ ਦੇ ਥਾਣਿਆਂ ਵਿੱਚ 16 ਮੁਕੱਦਮੇ ਦਰਜ ਹਨ।

Advertisement

ਪਿਸਤੌਲ ਦਿਖਾ ਕੇ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼

ਜਲੰਧਰ (ਪੱਤਰ ਪ੍ਰੇਰਕ): ਇੱਥੇ ਦੇਰ ਰਾਤ ਲੁਟੇਰਿਆਂ ਨੇ ਇਕ ਲੜਕੀ ਨੂੰ ਬੰਦੂਕ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਜਦੋਂ ਲੜਕੀ ਨੇ ਆਪਣੀ ਕਾਰ ਨੂੰ ਵਾਰਦਾਤ ਵਾਲੀ ਥਾਂ ਤੋਂ ਭਜਾ ਲਿਆ ਅਤੇ ਅੱਗੇ ਕੂਲ ਰੋਡ ’ਤੇ ਚੌਕ ਕੋਲ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਖੁਸ਼ਕਿਸਮਤੀ ਰਹੀ ਕਿ ਕਾਰ ਵਿੱਚ ਸਵਾਰ ਦੋ ਔਰਤਾਂ ਦਾ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੀੜਤ ਸੁਖਵਿੰਦਰ ਕੌਰ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਉਹ ਆਪਣੇ ਪਰਿਵਾਰਕ ਮੈਂਬਰ ਨਾਲ ਕੁਝ ਖਾਣ ਲਈ ਘਰੋਂ ਨਿਕਲੀ ਸੀ। ਐੱਸਐੱਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾਵੇਗਾ।

Advertisement
Advertisement