ਨੌਜਵਾਨ ਦਾ ਕਤਲ ਕਰਨ ਵਾਲੇ ਦੋ ਗ੍ਰਿਫਤਾਰ
08:19 AM Sep 29, 2024 IST
ਪੱਤਰ ਪ੍ਰੇਰਕ
ਜਲੰਧਰ, 28 ਸਤੰਬਰ
ਪੁਲੀਸ ਨੇ ਨੌਜਵਾਨ ਦਾ ਕਤਲ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਥਾਣਾ ਭਾਰਗੋ ਕੈਂਪ ਨੂੰ ਦੁਰਗਾ ਸ਼ਕਤੀ ਮੰਦਰ, ਦਿਓਲ ਨਗਰ, ਜਲੰਧਰ ਨੇੜੇ ਪਲਾਟੀਨਾ ਮੋਟਰਸਾਈਕਲ ਸਮੇਤ ਇੱਕ ਸਿੱਖ ਨੌਜਵਾਨ ਦੀ ਲਾਸ਼ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਜਾਂਚ ਦੌਰਾਨ ਮੋਟਰਸਾਈਕਲ ਦੇ ਰਜਿਸਟ੍ਰੇਸ਼ਨ ਨੰਬਰ ਰਾਹੀਂ ਮ੍ਰਿਤਕ ਦੇ ਪਰਿਵਾਰ ਨੂੰ ਟਰੇਸ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਗਗਨਦੀਪ ਕੌਰ ਵਾਸੀ ਗੁਰਜੀਤ ਸਿੰਘ ਵਾਸੀ ਜਲੰਧਰ ਨੇ ਬਿਆਨ ਦਿੱਤਾ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਭਰਾ ਦਾ ਕਤਲ ਕਰਕੇ ਲਾਸ਼ ਸੁੱਟ ਦਿੱਤੀ ਗਈ ਹੈ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਜਾਂਚ ਕੀਤੀ ਅਤੇ ਦੋ ਮੁਲਜ਼ਮਾਂ ਸੂਰਜ ਕੁਮਾਰ ਅਤੇ ਗੌਰਵ ਕੁਮਾਰ ਨੂੰ ਕਾਬੂ ਕਰ ਲਿਆ।
Advertisement
Advertisement