ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਗ੍ਰਿਫ਼ਤਾਰ

06:56 AM Jul 24, 2024 IST
ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 23 ਜੁਲਾਈ
ਮਾਲੇਰਕੋਟਲਾ ਪੁਲੀਸ ਨੇ ਕੁਝ ਦਿਨ ਪਹਿਲਾਂ ਪਿੰਡ ਭੈਣੀ ਕਲਾਂ ਦੇ ਕਰਮਜੀਤ ਸਿੰਘ ਉਰਫ਼ ਕੰਮੀ ਦੀ ਗੱਡੀ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਅਸਲਾ ਅਤੇ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਨੇ ਆਪਣੇ ਦਫ਼ਤਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਭੈਣੀ ਕਲਾਂ ਦੇ ਕਰਮਜੀਤ ਸਿੰਘ ਉਰਫ਼ ਕੰਮੀ ਨੇ 14 ਜੁਲਾਈ ਨੂੰ ਅਮਰਗੜ੍ਹ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਕਿ ਜਦ ਉਹ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਬੰਦਿਆਂ ਨੇ ਉਸ ਦੀ ਗੱਡੀ ’ਤੇ ਗੋਲੀ ਚਲਾ ਦਿੱਤੀ। ਪੁਲੀਸ ਨੇ 14 ਜੁਲਾਈ ਨੂੰ ਥਾਣਾ ਅਮਰਗੜ੍ਹ ਵਿੱਚ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਪੜਤਾਲ ਦੌਰਾਨ ਪੁਲੀਸ ਨੇ ਬੂਟਾ ਖ਼ਾਨ ਉਰਫ ਬੱਗਾ ਤੱਖਰ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਸੀਆਈਏ. ਸਟਾਫ, ਮਾਹੋਰਾਣਾ ਲਿਆਂਦਾ। ਉਸ ਤੋਂ ਕੀਤੀ ਪੜਤਾਲ ਦੇ ਆਧਾਰ ’ਤੇ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ, ਮਾਹੋਰਾਣਾ ਦੀ ਟੀਮ ਨੇ ਬਸ਼ੀਰ ਖ਼ਾਨ ਵਾਸੀ ਧੌਲ ਮਾਜਰਾ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਹਰਚੰਦਪੁਰਾ ਥਾਣਾ ਸਦਰ ਧੂਰੀ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਵਾਰਦਾਤ ਸਮੇਂ ਵਰਤੇ ਹਥਿਆਰ 38 ਬੋਰ ਪਿਸਤੌਲ, 32 ਬੋਰ ਪਿਸਤੌਲ਼, 4 ਜਿੰਦਾ ਰੌਂਦ ਅਤੇ ਮੋਟਰਸਾਈਕਲ ਬਰਾਮਦ ਕੀਤਾ। ਮਾਮਲੇ ਵਿੱਚ ਬੂਟਾ ਖ਼ਾਨ ਉਰਫ ਬੱਗਾ ਤੱਖਰ ਨੂੰ ਨਾਮਜ਼ਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਨੌਜਵਾਨਾਂ ਤੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement