ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਸਟੇਬਲ ਦੀ ਹੱਤਿਆ ਮਾਮਲੇ ’ਚ ਦੋ ਗ੍ਰਿਫ਼ਤਾਰ

07:17 AM Apr 29, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਪਰੈਲ
ਚੰਡੀਗੜ੍ਹ ਪੁਲੀਸ ਨੇ ਕੁਝ ਦਿਨ ਪਹਿਲਾਂ ਮਲੋਆ ਵਿੱਚ ਜੰਗਲੀ ਇਲਾਕੇ ਵਿੱਚ ਹਰਿਆਣਾ ਪੁਲੀਸ ਦੇ ਕਾਂਸਟੇਬਲ ਦੇ ਕਤਲ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ (22) ਵਾਸੀ ਵਿਕਾਸ ਨਗਰ ਪਟਿਆਲਾ ਅਤੇ ਰੋਹਨ ਸਿੰਘ (19) ਵਾਸੀ ਪਿੰਡ ਲੰਗ ਪਟਿਆਲਾ ਵਜੋਂ ਹੋਈ ਹੈ। ਥਾਣਾ ਮਲੋਆ ਦੀ ਪੁਲੀਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ। ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਕਿਹਾ ਕਿ 23 ਅਪਰੈਲ ਨੂੰ ਮਲੋਆ ਵਿੱਚ ਸਵੇਰ ਸਮੇਂ ਹਰਿਆਣਾ ਪੁਲੀਸ ਦੇ ਕਾਂਸਟੇਬਲ ਅਜੀਤ ਸਿੰਘ ਵਾਸੀ ਮੁਹਾਲੀ ਦੀ ਲਾਸ਼ ਬਰਾਮਦ ਹੋਈ ਸੀ। ਉਸ ’ਤੇ ਤੇਜ਼ਧਾਰ ਹਥਿਆਰ ਤੇ ਪੱਥਰ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਥਾਣਾ ਮਲੋਆ ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਉਨ੍ਹਾਂ ਦੀ ਮੋਬਾਈਲ ਲੋਕੇਸ਼ਨ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤੋਂ ਪੁਲੀਸ ਨੇ ਵਾਰਦਾਤ ਵਿੱਚ ਵਰਤਿਆਂ ਮੋਟਰਸਾਈਕਲ, ਚਾਕੂ, ਪੱਥਰ, ਮੋਬਾਈਲ ਫੋਨ ਬਰਾਮਦ ਕਰ ਲਿਆ ਹੈ।
ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਹ ਚੰਡੀਗੜ੍ਹ ਰੇਲ ਰਾਹੀਂ ਆਏ ਸਨ ਅਤੇ 22 ਅਪਰੈਲ ਰਾਤ ਨੂੰ ਸੈਕਟਰ-17 ਤੋਂ ਰੋਜ਼ ਗਾਰਡਨ ਵੱਲ ਜਾ ਰਹੇ ਸਨ। ਉਨ੍ਹਾਂ ਨੇ ਪੁਲੀਸ ਮੁਲਾਜ਼ਮ ਤੋਂ ਮੋਟਰਸਾਈਕਲ ’ਤੇ ਲਿਫਟ ਲਈ। ਇਸੇ ਦੌਰਾਨ ਮਲੋਆ ਦੇ ਨਜ਼ਦੀਕ ਉਨ੍ਹਾਂ ਵਿੱਚ ਕਹਾ ਸੁਣੀ ਹੋ ਗਈ, ਜਿੱਥੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਅਜੀਤ ਸਿੰਘ ਦਾ ਕਤਲ ਕਰ ਦਿੱਤਾ। ਥਾਣਾ ਮਲੋਆ ਦੀ ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

Advertisement

Advertisement
Advertisement